JALANDHAR WEATHER

ਪਟਨਾ: ਸੜਕ ਹਾਦਸੇ ਵਿਚ 8 ਲੋਕਾਂ ਦੀ ਮੌਤ

ਪਟਨਾ, 23 ਅਗਸਤ- ਪਟਨਾ ਵਿਚ ਇਕ ਸੜਕ ਹਾਦਸੇ ਵਿਚ 8 ਲੋਕਾਂ ਦੀ ਮੌਤ ਹੋ ਗਈ ਹੈ ਤੇ ਕਈ ਲੋਕ ਜ਼ਖਮੀ ਹੋਏ ਹਨ। ਇਹ ਹਾਦਸਾ ਅੱਜ ਸਵੇਰੇ ਸ਼ਾਹਜਹਾਂਪੁਰ ਵਿਚ ਦਾਨਿਆਵਾਨ ਹਿਲਸਾ ਸਟੇਟ ਹਾਈਵੇਅ 4 ’ਤੇ ਸਿਗਾਰੀਆਵਾ ਸਟੇਸ਼ਨ ਨੇੜੇ ਵਾਪਰਿਆ। ਜਾਣਕਾਰੀ ਅਨੁਸਾਰ 7 ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਇਕ ਦੀ ਹਸਪਤਾਲ ਵਿਚ ਮੌਤ ਹੋ ਗਈ। ਦਾਨਿਆਵਾਨ ਪੁਲਿਸ ਸਟੇਸ਼ਨ ਮੁਖੀ ਨੇ ਕਿਹਾ ਕਿ ਮ੍ਰਿਤਕ ਨਾਲੰਦਾ ਜ਼ਿਲ੍ਹੇ ਦੇ ਹਿਲਸਾ ਦੇ ਮਾਲਵਾ ਦੇ ਰਹਿਣ ਵਾਲੇ ਸਨ।

ਮ੍ਰਿਤਕਾਂ ਵਿਚੋਂ 5 ਔਰਤਾਂ ਹਨ। ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਤੇ ਸਾਰਿਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ।

ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਇਹ ਘਟਨਾ ਸਵੇਰੇ 6 ਵਜੇ ਦੇ ਕਰੀਬ ਵਾਪਰੀ। ਟਰੱਕ ਨੇ ਆਟੋ ਨੂੰ ਬਹੁਤ ਜ਼ੋਰ ਨਾਲ ਟੱਕਰ ਮਾਰ ਦਿੱਤੀ। ਸਾਰੇ ਆਟੋ ਰਾਹੀਂ ਗੰਗਾ ਵਿਚ ਨਹਾਉਣ ਜਾ ਰਹੇ ਸਨ। ਹਾਦਸੇ ਤੋਂ ਬਾਅਦ, ਮੌਕੇ ’ਤੇ ਬਹੁਤ ਚੀਕ-ਚਿਹਾੜਾ ਮਚ ਗਿਆ। ਪ੍ਰਸ਼ਾਸਨ ਮਾਮਲੇ ਦੀ ਜਾਂਚ ਕਰ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ