JALANDHAR WEATHER

ਹੁਸ਼ਿਆਰਪੁਰ ਐਲ.ਪੀ.ਜੀ. ਟੈਂਕਰ ਹਾਦਸਾ: ਸੁਖਬੀਰ ਸਿੰਘ ਬਾਦਲ ਵਲੋਂ ਦੁੱਖ ਪ੍ਰਗਟ

ਚੰਡੀਗੜ੍ਹ, 23 ਅਗਸਤ- ਹੁਸ਼ਿਆਰਪੁਰ ਵਿਖੇ ਬੀਤੀ ਰਾਤ ਵਾਪਰੀ ਘਟਨਾ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦੁੱਖ ਪ੍ਰਗਟ ਕੀਤਾ ਗਿਆ ਹੈ। ਉਨ੍ਹਾਂ ਇਕ ਪੋਸਟ ਸਾਂਝੀ ਕਰ ਕਿਹਾ ਕਿ ਬੀਤੀ ਰਾਤ ਹੁਸ਼ਿਆਰਪੁਰ ਦੇ ਮੰਡਿਆਲਾ ਪਿੰਡ ਵਿਚ ਹੋਏ ਦਰਦਨਾਕ ਐਲ.ਪੀ.ਜੀ. ਟੈਂਕਰ ਧਮਾਕੇ ’ਤੇ ਬਹੁਤ ਦੁੱਖ ਹੋਇਆ। ਦੁਖੀ ਪਰਿਵਾਰ ਨਾਲ ਮੇਰੀ ਦਿਲੀ ਹਮਦਰਦੀ ਹੈ ਅਤੇ ਧਮਾਕੇ ਵਿਚ ਜ਼ਖਮੀ ਹੋਏ ਸਾਰੇ ਲੋਕਾਂ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਦਾ ਹਾਂ।

ਉਨ੍ਹਾਂ ਕਿਹਾ ਕਿ ਮੈਂ ਪੰਜਾਬ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਪੀੜਤ ਪਰਿਵਾਰਾਂ ਨੂੰ ਡਾਕਟਰੀ ਦੇਖਭਾਲ ਅਤੇ ਪੁਨਰਵਾਸ ਸਹਾਇਤਾ ਦੇ ਨਾਲ-ਨਾਲ ਢੁਕਵਾਂ ਮੁਆਵਜ਼ਾ ਯਕੀਨੀ ਬਣਾਇਆ ਜਾਵੇ। ਆਓ ਇਕੱਠੇ ਹੋ ਕੇ ਭਾਈਚਾਰੇ ਦਾ ਸਮਰਥਨ ਕਰੀਏ ਅਤੇ ਭਵਿੱਖ ਵਿਚ ਅਜਿਹੇ ਦੁਖਾਂਤਾਂ ਨੂੰ ਰੋਕੀਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ