ਕਾਲੀ ਵੇਈਂ 'ਚ ਗਲਤ ਅਨਸਰਾਂ ਵਲੋਂ ਜ਼ਹਿਰੀਲੀ ਦਵਾਈ ਪਾਉਣ ਕਰਕੇ ਮਰੀਆਂ ਕਈ ਮੱਛੀਆਂ

ਭੁਲੱਥ, 23 ਅਗਸਤ (ਮੇਹਰ ਚੰਦ ਸਿੱਧੂ)-ਸਬ-ਡਵੀਜ਼ਨ ਕਸਬਾ ਭੁਲੱਥ ਦੇ ਨਾਲ ਪਵਿੱਤਰ ਕਾਲੀ ਵੇਈਂ ਵਿਚ ਬਾਰਿਸ਼ ਦਾ ਪਾਣੀ ਵਧਣ ਕਰਕੇ ਮੱਛੀਆਂ ਦੀ ਭਰਮਾਰ ਵੀ ਵਧੀ ਹੈ। ਅੱਜ ਇਥੇ ਮੱਛੀਆਂ ਨੂੰ ਮਾਰ ਕੇ ਇਕੱਠੀਆਂ ਕਰਨ ਸਬੰਧੀ ਗਲਤ ਅਨਸਰਾਂ ਵਲੋਂ ਜ਼ਹਿਰੀਲੀ ਦਵਾਈ ਪਾ ਕੇ ਖਤਮ ਕਰਕੇ ਫੜਨ ਦਾ ਮਾਮਲਾ ਸਾਹਮਣੇ ਆਇਆ ਹੈ। ਵੇਈਂ ਘਾਟ ਭੁਲੱਥ ਦੇ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਬਾਜਵਾ ਵਲੋਂ ਮੌਕੇ ਉਤੇ ਪਹੁੰਚ ਕੇ ਜਦੋਂ ਗਲਤ ਅਨਸਰਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਗਈ ਤੇ ਉਨ੍ਹਾਂ ਨੂੰ ਰੋਕਿਆ ਗਿਆ ਤਾਂ ਉਹ ਜਲਦ ਭੱਜ ਕੇ ਫਰਾਰ ਹੋ ਗਏ। ਇਸ ਬਾਰੇ ਸਬੰਧੀ ਪੁਲਿਸ ਪ੍ਰਸ਼ਾਸਨ ਭੁਲੱਥ ਡੀ. ਐਸ. ਪੀ. ਕਰਨੈਲ ਸਿੰਘ ਦੇ ਧਿਆਨ ਵਿਚ ਵੀ ਇਹ ਮਾਮਲਾ ਪਹਿਲਾਂ ਵੀ ਲਿਆਂਦਾ ਗਿਆ ਸੀ। ਇਸ ਮੌਕੇ ਗੱਲਬਾਤ ਕਰਦਿਆਂ ਬਾਬਾ ਬਲਵਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪਵਿੱਤਰ ਵੇਈਂ ਦੀ ਪਵਿੱਤਰਤਾ ਨੂੰ ਇਹ ਗਲਤ ਅਨਸਰ ਮੱਛੀਆਂ ਮਾਰ ਕੇ ਫੜ ਕੇ ਪਵਿੱਤਰ ਸਥਾਨ ਨੂੰ ਦੂਸ਼ਿਤ ਕਰ ਰਹੇ ਹਨ, ਜਿਸ ਕਰਕੇ ਪ੍ਰਸ਼ਾਸਨ ਵਲੋਂ ਗਲਤ ਅਨਸਰਾਂ ਖਿਲਾਫ ਤੁਰੰਤ ਕਾਰਵਾਈ ਹੋਣੀ ਚਾਹੀਦੀ ਹੈ।