ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਭਾਰੀ ਮੀਂਹ ਹੋਇਆ ਸ਼ੁਰੂ

ਅਜਨਾਲਾ (ਅੰਮ੍ਰਿਤਸਰ), 24 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਮੌਸਮ ਵਿਭਾਗ ਵਲੋਂ ਕੀਤੀ ਭਵਿੱਖਬਾਣੀ ਤੋਂ ਬਾਅਦ ਅੱਜ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਭਾਰੀ ਮੀਂਹ ਪੈਣਾ ਸ਼ੁਰੂ ਹੋ ਗਿਆ। ਸਰਹੱਦੀ ਖੇਤਰ ਦੀ ਗੱਲ ਕੀਤੀ ਜਾਵੇ ਤਾਂ ਇਸ ਖੇਤਰ ਵਿਚ ਵੀ ਅੱਜ ਸਵੇਰ ਤੋਂ ਸੰਘਣੇ ਬੱਦਲ ਛਾਏ ਹੋਏ ਸਨ ਤੇ ਹੁਣ ਤੋਂ ਕੁਝ ਸਮਾਂ ਪਹਿਲਾਂ ਭਾਰੀ ਮੀਹ ਪੈਣਾ ਸ਼ੁਰੂ ਹੋਇਆ ਹੈ।
ਭਾਰੀ ਮੀਹ ਪੈਣ ਕਾਰਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ। ਓਧਰ ਪਿਛਲੇ ਕਈ ਦਿਨਾਂ ਤੋਂ ਪਹਾੜੀ ਖੇਤਰਾਂ ਵਿਚ ਵਧੇਰੇ ਮੀਂਹ ਪੈਣ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਹੜਾਂ ਵਰਗੀ ਸਥਿਤੀ ਬਣੀ ਹੋਈ ਹੈ। ਅੱਜ ਸ਼ੁਰੂ ਹੋਏ ਮੀਂਹ ਕਾਰਨ ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕ ਹੋਰ ਵੀ ਮੁਸ਼ਕਿਲਾਂ ਵਿਚ ਘਿਰ ਜਾਣਗੇ। ਵੱਖ-ਵੱਖ ਧਾਰਮਿਕ ਜਥੇਬੰਦੀਆਂ ਤੇ ਆਮ ਲੋਕਾਂ ਵਲੋਂ ਦਰਿਆਵਾਂ ਦੇ ਬੰਨਾਂ ਨੂੰ ਖੁਰਨ ਤੋਂ ਰੋਕਣ ਲਈ ਕੀਤੇ ਜਾ ਰਹੇ ਉਪਰਾਲੇ ਵੀ ਇਸ ਮੀਂਹ ਨਾਲ ਪ੍ਰਭਾਵਿਤ ਹੋਣਗੇ ।