'ਫਿੱਟ ਇਨ ਇੰਡੀਆ' ਮੁਹਿੰਮ ਤਹਿਤ ਸਾਈਕਲ ਰੈਲੀ ਦਾ ਆਯੋਜਨ


ਮਲੇਰਕੋਟਲਾ, 24 ਅਗਸਤ (ਮੁਹੰਮਦ ਹਨੀਫ਼ ਥਿੰਦ) - ਜ਼ਿਲ੍ਹਾ ਮਲੇਰਕੋਟਲਾ ਦੇ ਪੁਲਿਸ ਮੁਖੀ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਓਲੰਪੀਅਨ ਗਗਨ ਅਜੀਤ ਸਿੰਘ ਦੀ ਰਹਿਨੁਮਾਈ ਹੇਠ ਅੱਜ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਮਲੇਰਕੋਟਲਾ ਵਿਖੇ ‘ਫਿੱਟ ਇਨ ਇੰਡੀਆ’ ਮੁਹਿੰਮ ਤਹਿਤ ਇਕ ‘ਸਾਈਕਲ ਰੈਲੀ’ ਦਾ ਆਯੋਜਨ ਕੀਤਾ ਗਿਆ।
ਇਸ ਸਾਈਕਲ ਰੈਲੀ ਨੂੰ ਐਸ.ਐਸ.ਪੀ. ਓਲੰਪੀਅਨ ਗਗਨ ਅਜੀਤ ਸਿੰਘ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਸਾਈਕਲ ਰੈਲੀ ਵਿਚ ਪੁਲਿਸ ਅਧਿਕਾਰੀਆਂ ਦੇ ਨਾਲ-ਨਾਲ ਵੱਡੀ ਗਿਣਤੀ ਵਿਚ ਸਕੂਲੀ ਵਿਦਿਆਰਥੀਆਂ ਅਤੇ ਸ਼ਹਿਰ ਵਾਸੀਆਂ ਨੇ ਭਾਗ ਲਿਆ।