ਪਿੰਡ ਮਾਣਕਵਾਲ ਦੇ ਮ੍ਰਿਤਕ ਪਰਿਵਾਰਾਂ ਨੂੰ ਸਰਕਾਰ ਦੇਵੇ ਮੁਆਵਜ਼ਾ ਵਾਰਸਾਂ ਨੂੰ ਮੁਆਵਜ਼ਾ -ਵੜਿੰਗ ਤੇ ਬਾਜਵਾ

ਮਲੇਰਕੋਟਲਾ, 24 ਅਗਸਤ (ਮੁਹੰਮਦ ਹਨੀਫ਼ ਥਿੰਦ)- ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅੱਜ ਉਚੇਚੇ ਤੌਰ ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਦੀ ਰਿਹਾਇਸ਼ ਮਲੇਰਕੋਟਲਾ ਹਾਊਸ ਵਿਖੇ ਪਹੁੰਚੇ। ਇਸ ਮੌਕੇ ਰਾਜਾ ਬੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਨੇ ਸਾਂਝੇ ਤੌਰ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਮਲੇਰਕੋਟਲਾ ਦੇ ਨਜ਼ਦੀਕੀ ਪਿੰਡ ਮਾਣਕਵਾਲ (ਮਾਣਕਹੇੜੀ) ਦੇ ਦਲਿਤ ਭਾਈਚਾਰੇ ਦੇ 5 ਪਰਿਵਾਰਾਂ ਦੇ 10 ਮੈਂਬਰਾਂ ਦੀ ਇਕ ਇਕ ਧਾਰਮਿਕ ਸਥਾਨ ਦੀ ਯਾਤਰਾ ਕਰਕੇ ਵਾਪਸ ਆਉਂਦਿਆਂ ਦੀ ਮੌਤ ਹੋ ਗਈ ਸੀ ਜੋ ਕਿ ਬੜੀ ਦੁੱਖਦਾਈ ਘਟਨਾ ਸੀ।
ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਮ੍ਰਿਤਕ ਪਰਿਵਾਰਾਂ ਦੇ ਵਾਰਸਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਜੇਕਰ ਮੁਆਵਜ਼ਾ ਨਾ ਦਿੱਤਾ ਗਿਆ ਤਾਂ ਪੰਜਾਬ ਵਿਧਾਨ ਸਭਾ ਵਿਚ ਇਸ ਮੁੱਦੇ ਨੂੰ ਪੂਰੇ ਜ਼ੋਰ-ਸ਼ੋਰ ਉਠਾਇਆ ਜਾਵੇਗਾ।