JALANDHAR WEATHER

ਸਾਬਕਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵੀ ਦਰਿਆ ਦੇ ਮੌਜੂਦਾ ਹਾਲਾਤ ਦਾ ਲਿਆ ਜਾਇਜ਼ਾ

ਅਜਨਾਲਾ, ਰਮਦਾਸ, ਗੱਗੋਮਾਹਲ, 24 (ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ/ਬਲਵਿੰਦਰ ਸਿੰਘ ਸੰਧੂ)-ਪਹਾੜੀ ਖੇਤਰਾਂ ਵਿਚ ਹੋ ਰਹੀ ਭਾਰੀ ਬਾਰਿਸ਼ ਕਾਰਨ ਉੱਜ ਦਰਿਆ ਅਤੇ ਰਣਜੀਤ ਸਾਗਰ ਡੈਮ ਵਿਚੋਂ ਰਾਵੀ ਦਰਿਆ ਵਿੱਚ ਪਾਣੀ ਵੱਧ ਛੱਡੇ ਜਾਣ ਤੋਂ ਬਾਅਦ ਪੈਦਾ ਹੋਈ ਸਥਿਤੀ ਅਤੇ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਹੜ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਰਾਵੀ ਦਰਿਆ ਤੇ ਘੋਹਨੇਵਾਲਾ ਪੁਲ ਵਿਖੇ ਪਹੁੰਚੇ ਹੋਏ ਹਨ। ਇਸ ਮੌਕੇ ਉਨਾਂ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਰਾਵੀ ਦਰਿਆ ਵਿਚ ਕੱਲ੍ਹ ਸਵੇਰ ਤੱਕ ਲਗਭਗ 3 ਲੱਖ ਕਿਊਸਿਕ ਪਾਣੀ ਆਉਣ ਦੀ ਸੰਭਾਵਨਾ ਹੈ।


ਉਨ੍ਹਾਂ ਦੱਸਿਆ ਕਿ ਜ਼ਿਆਦਾ ਪਾਣੀ ਆਉਣ ਕਰਕੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵਲੋਂ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨਾਂ ਕਿਸਾਨਾਂ ਅਤੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹੁਣ ਤੋਂ ਬਾਅਦ ਰਾਵੀ ਦਰਿਆ ਦੇ ਨੇੜੇ ਨਾ ਜਾਣ I ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲ, ਐਸ.ਡੀ.ਐਮ. ਅਜਨਾਲਾ ਰਵਿੰਦਰ ਸਿੰਘ ਅਰੋੜਾ, ਨਾਇਬ ਤਹਿਸੀਲਦਾਰ ਅਭਿਨਵ ਤਿਵਾੜੀ, ਡੀ.ਐਸ.ਪੀ. ਗੁਰਵਿੰਦਰ ਸਿੰਘ ਔਲਖ, ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ, ਬੀ.ਡੀ.ਪੀ.ਓ. ਪਵਨ ਕੁਮਾਰ, ਐਸ.ਡੀ.ਓ ਸਰਬਜੀਤ ਸਿੰਘ ਅਤੇ ਬਲਾਕ ਖੇਤੀਬਾੜੀ ਅਧਿਕਾਰੀ ਹਰਪਿੰਦਰ ਸਿੰਘ, ਪ੍ਰਿਥੀਪਾਲ ਸਿੰਘ ਅਤੇ ਸਰਪੰਚ ਇਕਬਾਲ ਸਿੰਘ ਆਦਿ ਵੀ ਮੌਜੂਦ ਸਨ I

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ