ਹਰਗੋਬਿੰਦ ਕੌਰ ਕੌਮੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਨੇ ਬੀਬਾ ਹਰਸਿਮਰਤ ਕੌਰ ਬਾਦਲ ਨਾਲ ਕੀਤੀ ਮੁਲਾਕਾਤ

ਬਾਦਲ (ਸ੍ਰੀ ਮੁਕਤਸਰ ਸਾਹਿਬ), 24 ਅਗਸਤ-(ਰਣਜੀਤ ਸਿੰਘ ਢਿੱਲੋਂ ਭੁੱਟੀਵਾਲਾ)-ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਬਾਦਲ ਵਿਖੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਕੌਮੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਵਲੋਂ ਮੈਂਬਰ ਪਾਰਲੀਮੈਂਟ ਬਠਿੰਡਾ ਬੀਬਾ ਹਰਸਿਮਰਤ ਕੌਰ ਬਾਦਲ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਬੀਬਾ ਹਰਗੋਬਿੰਦ ਕੌਰ ਨੇ ਉਨ੍ਹਾਂ ਨਾਲ ਸ਼ੋ੍ਮਣੀ ਅਕਾਲੀ ਦਲ ਇਸਤਰੀ ਵਿੰਗ ਨੂੰ ਮਜ਼ਬੂਤ ਕਰਨ ਲਈ ਵਿਚਾਰ ਚਰਚਾ ਕੀਤੀ ਅਤੇ ਆਮ ਆਦਮੀ ਪਾਰਟੀ ਵਲੋਂ ਔਰਤਾਂ ਨੂੰ ਗੁੰਮਰਾਹ ਕਰਨ ਦੀਆਂ ਜੋ ਨੀਤੀਆਂ ਘੜੀਆਂ ਜਾ ਰਹੀਆਂ ਹਨ, ਬਾਰੇ ਵੀ ਵਿਸ਼ੇਸ਼ ਚਰਚਾ ਕੀਤੀ।
ਇਸ ਦੌਰਾਨ ਹਰਗੋਬਿੰਦ ਕੌਰ ਤੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਆਪ ਨੇਤਾ ਮਨੀਸ਼ ਸਿਸੋਦੀਆ ਵਲੋਂ ਪਿਛਲੇ ਦਿਨੀਂ ਜੋ ਔਰਤਾਂ ਨੂੰ ਟ੍ਰੇਨਿੰਗ ਦੌਰਾਨ ਕਿਹਾ ਕਿਸੀ ਦੀ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਗਈ। ਉਨ੍ਹਾਂ ਵਲੋਂ ਪੰਜਾਬ ਭਰ ’ਚ ਸ਼੍ਰੋਮਣੀ ਅਕਾਲੀ ਦਲ ਵਲੋਂ ਔਰਤਾਂ ਨੂੰ ਆਮ ਆਦਮੀ ਪਾਰਟੀ ਦੇ ਮਾੜੇ ਮਨਸੂਬਿਆਂ ਤੋਂ ਜਾਗਰੂਕ ਕਰਨ ਵਾਸਤੇ ਮੀਟਿੰਗਾਂ ਕਰਨ ਦਾ ਫ਼ੈਸਲਾ ਵੀ ਕੀਤਾ ਗਿਆ। ਨਾਲ ਹੀ ਦੋਵਾਂ ਆਗੂਆਂ ਨੇ ਮੰਗ ਕੀਤੀ ਕਿ ਵੋਟਾਂ ਦੌਰਾਨ ਕੀਤਾ ਗਿਆ ਵਾਅਦਾ ਕਿ ਹਜ਼ਾਰ-ਹਜ਼ਾਰ ਰੁਪਏ ਦਿੱਤਾ ਜਾਵੇਗਾ, ਉਹ ਵਾਅਦਾ ਪੂਰਾ ਕਰਕੇ ਬੀਬੀਆਂ ਨੂੰ ਹਜ਼ਾਰ-ਹਜ਼ਾਰ ਰੁਪਿਆ ਦੇਵੇ ਅਤੇ ਗਰੀਬ ਲੋਕਾਂ ਦੇ ਕੱਟੇ ਹੋਏ ਰਾਸ਼ਨ ਕਾਰਡ ਬਾਹਲ ਕਰੇ। ਉਨ੍ਹਾਂ ਪੰਜਾਬ ਦੀਆਂ ਸਮੂਹ ਔਰਤਾਂ ਨੂੰ ਅਪੀਲ ਕੀਤੀ ਕਿ ਆਮ ਆਦਮੀ ਪਾਰਟੀ ਦੇ ਜਾਲ ਤੋਂ ਬਚਣ ਅਤੇ ਸ਼੍ਰੋਮਣੀਅਕਾਲੀ ਦਲ ਪੰਜਾਬ ਦੀ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ।