ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ 566 ਗ੍ਰਾਮ ਹੈਰੋਇਨ ਸਮੇਤ 2 ਗ੍ਰਿਫ਼ਤਾਰ

ਅਟਾਰੀ, 24 ਅਗਸਤ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ)-ਮਾਣਯੋਗ ਮੁੱਖ ਮੰਤਰੀ ਪੰਜਾਬ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਮਾਣਯੋਗ ਡੀ.ਜੀ.ਪੀ. ਪੰਜਾਬ ਦੀਆਂ ਹਿਦਾਇਤਾਂ ਅਨੁਸਾਰ ਜ਼ਿਲ੍ਹਾ ਪੁਲਿਸ ਮੁਖੀ ਮਨਿੰਦਰ ਸਿੰਘ ਅਤੇ ਮਨਿੰਦਰ ਪਾਲ ਸਿੰਘ ਡੀ.ਐਸ.ਪੀ. (ਡੀ) ਦੀ ਅਗਵਾਈ ਵਿਚ ਸੀ.ਆਈ.ਏ. ਅੰਮ੍ਰਿਤਸਰ ਦਿਹਾਤੀ ਦੀ ਟੀਮ ਨੇ 566 ਗ੍ਰਾਮ ਹੈਰੋਇੰਨ ਸਮੇਤ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ।
ਡਿਫੈਂਸ ਡਰੇਨ ਅਟਾਰੀ ਨੇੜੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਸੀ ਕਿ ਪਿੰਡ ਅਟਾਰੀ ਸਾਈਡ ਵਲੋਂ ਆਉਦੇ 2 ਸ਼ੱਕੀ ਵਿਅਕਤੀਆ ਨੂੰ ਰੋਕ ਕੇ ਜਦ ਚੈਕਿੰਗ ਕੀਤੀ ਗਈ ਤਾਂ ਉਨ੍ਹਾਂ ਕੋਲੋਂ 566 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ । ਉਨ੍ਹਾਂ ਦੀ ਪਹਿਚਾਣ ਸੁਰਜੀਤ ਸਿੰਘ ਅਤੇ ਲਵ ਸਿੰਘ ਵਾਸੀਆਨ ਅਟਾਰੀ ਵਜੋਂ ਹੋਈ ਹੈ। ਇਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਉਉਨ੍ਹਾਂ ਖ਼ਿਲਾਫ਼ ਥਾਣਾ ਘਰਿੰਡਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਪਰਚਾ ਦਰਜ ਕਰਕੇ ਤਫਤੀਸ਼ ਕੀਤੀ ਜਾ ਰਹੀ ਹੈ।