ਸੁਖਬੀਰ ਸਿੰਘ ਬਾਦਲ ਵਲੋਂ ਗੋਬਿੰਦ ਸਿੰਘ ਲੌਂਗੋਵਾਲ ਦੀ ਬੇਟੀ ਦੇ ਦਿਹਾਂਤ ’ਤੇ ਗਹਿਰਾ ਦੁੱਖ ਪ੍ਰਗਟ

ਸ੍ਰੀ ਮੁਕਤਸਰ ਸਾਹਿਬ 25 ਅਗਸਤ (ਰਣਜੀਤ ਸਿੰਘ ਢਿੱਲੋਂ ਭੁੱਟੀਵਾਲਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਬੇਟੀ ਗੁਰਮਨ ਕੌਰ (32) ਦੇ ਬੇ-ਵਕਤ ਅਕਾਲ ਚਲਾਣੇ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਦੀ ਇਸ ਪੀੜਾ ਨੂੰ ਸ਼ਬਦਾਂ ਰਾਹੀਂ ਬਿਆਨ ਨਹੀਂ ਕੀਤਾ ਜਾ ਸਕਦਾ। ਇਸ ਦੁੱਖ ਦੀ ਘੜੀ ਵਿਚ ਗੋਬਿੰਦ ਸਿੰਘ ਲੌਂਗੋਵਾਲ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਾ ਹਾਂ। ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਅਸਹਿ ਭਾਣਾ ਮੰਨਣ ਦਾ ਬਲ ਬਖਸ਼ਣ।