ਬਟਾਲਾ ਪੁਲਿਸ ਨੇ ਹਥਿਆਰਾਂ ਸਮੇਤ ਇਕ ਕੀਤਾ ਕਾਬੂ- ਡੀ.ਜੀ.ਪੀ. ਪੰਜਾਬ

ਚੰਡੀਗੜ੍ਹ, 25 ਅਗਸਤ- ਡੀ.ਜੀ.ਪੀ. ਪੰਜਾਬ ਨੇ ਟਵੀਟ ਕਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਕ ਵੱਡੀ ਸਫ਼ਲਤਾ ਵਿਚ ਬਟਾਲਾ ਪੁਲਿਸ ਨੇ ਪਿੰਡ ਬਲਪੁਰਾ ਤੋਂ 4 ਹੈਂਡ ਗ੍ਰਨੇਡ 1 ਆਰ.ਡੀ.ਐਕਸ. ਅਧਾਰਤ ਆਈ.ਈ.ਡੀ. ਅਤੇ ਸੰਚਾਰ ਉਪਕਰਣ ਬਰਾਮਦ ਕਰਕੇ ਇਕ ਅੱਤਵਾਦੀ ਮਾਡਿਊਲ ਨੂੰ ਨਾਕਾਮ ਕਰ ਦਿੱਤਾ।
ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਖੇਪ ਯੂ.ਕੇ. ਅਧਾਰਤ ਬੀ.ਕੇ.ਆਈ. ਅੱਤਵਾਦੀ ਨਿਸ਼ਾਨ ਸਿੰਘ ਉਰਫ਼ ਨਿਸ਼ਾਨ ਜੋਡੀਆ ਦੇ ਨਿਰਦੇਸ਼ਾਂ ’ਤੇ ਰੱਖੀ ਗਈ ਸੀ, ਜੋ ਕਿ ਪਾਕਿਸਤਾਨ ਦੇ ਸਮਰਥਨ ਵਾਲੇ ਪਾਕਿਸਤਾਨ-ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਿਹਾ ਸੀ।
ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦੋਂ ਕਿ ਇਕ ਹੋਰ ਫ਼ਰਾਰ ਹੈ। ਉਸ ਨੂੰ ਫੜਨ ਲਈ ਯਤਨ ਜਾਰੀ ਹਨ। ਪੂਰੀ ਸਰਹੱਦ ਪਾਰ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ ਹੈ।