ਜਥੇਦਾਰ ਗੜਗੱਜ ਵਲੋਂ ਭਾਈ ਲੌਂਗੋਵਾਲ ਦੀ ਸਪੁੱਤਰੀ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 25 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਤੇ ਸਾਬਕਾ ਮੰਤਰੀ ਪੰਜਾਬ ਦੀ ਸਪੁੱਤਰੀ ਬੀਬਾ ਗੁਰਮਨ ਕੌਰ ਦੇ ਅਕਾਲ ਚਲਾਣੇ 'ਤੇ ਗਹਿਰਾ ਦੁੱਖ ਪੁੱਜਾ ਹੈ। ਉਹ ਪਿਛਲੇ ਕੁਝ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਉੱਚ ਵਿੱਦਿਆ ਪ੍ਰਾਪਤ ਬੀਬੀ ਗੁਰਮਨ ਕੌਰ ਭਾਈ ਲੌਂਗੋਵਾਲ ਦੇ ਪਰਿਵਾਰ ਦੀ ਸੂਝਵਾਨ ਧੀ ਸੀ ਅਤੇ ਉਹ ਹਰ ਕਾਰਜ 'ਚ ਮੋਹਰੀ ਭੂਮਿਕਾ ਨਿਭਾਉਂਦੇ ਸਨ। ਇਸ ਦੁੱਖ ਦੀ ਘੜੀ ਵਿਚ ਅਕਾਲ ਪੁਰਖ ਵਾਹਿਗੁਰੂ ਅੱਗੇ ਅਰਦਾਸ ਹੈ ਕਿ ਬੀਬਾ ਜੀ ਦੀ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਇਹ ਭਾਣਾ ਮੰਨਣ ਦੀ ਸਮੱਰਥਾ ਬਖ਼ਸ਼ਣ।