JALANDHAR WEATHER

ਬਿਆਸ ਦਰਿਆ ’ਚ ਪਾਣੀ ਦਾ ਪੱਧਰ ਵਧਣ ਕਾਰਨ ਪਿੰਡ ਆਹਲੀ ਕਲਾਂ ਨੇੜੇ ਆਰਜੀ ਬੰਨ੍ਹ ਨੂੰ ਢਾਹ ਲੱਗਣੀ ਸ਼ੁਰੂ

ਸੁਲਤਾਨਪੁਰ ਲੋਧੀ, (ਕਪੂਰਥਲਾ), 25 ਅਗਸਤ (ਥਿੰਦ)- ਪਹਾੜੀ ਖੇਤਰਾਂ ਵਿਚ ਹੋ ਰਹੀ ਬਾਰਿਸ਼ ਕਾਰਨ ਬਿਆਸ ਦਰਿਆ ਵਿਚ ਪਾਣੀ ਮੁੜ ਵਧਣਾ ਸ਼ੁਰੂ ਹੋ ਗਿਆ ਹੈ। ਸੁਲਤਾਨਪੁਰ ਲੋਧੀ ਹਲਕੇ ਦੇ ਮੰਡ ਖੇਤਰ ਵਿਚ ਪੈਂਦੇ ਪਿੰਡ ਆਹਲੀ ਕਲਾਂ ਕੋਲ ਆਰਜੀ ਬੰਨ੍ਹ ਨੂੰ ਮੁੜ ਢਾਹ ਲੱਗਣੀ ਸ਼ੁਰੂ ਹੋ ਗਈ ਹੈ, ਜਿਥੇ ਕਿ ਕਿਸਾਨਾਂ ਵਲੋਂ ਜੰਗੀ ਪੱਧਰ ’ਤੇ ਆਰਜੀ ਬੰਨ੍ਹ ਨੂੰ ਬਚਾਉਣ ਲਈ ਬੋਰੇ ਭਰ ਕੇ ਲਾਏ ਜਾ ਰਹੇ ਹਨ। ਕੁਝ ਦਿਨ ਪਹਿਲਾਂ ਵੀ ਇਥੇ ਖਤਰਨਾਕ ਸਥਿਤੀ ਬਣ ਗਈ ਸੀ, ਉਸ ਸਮੇਂ ਇਲਾਕੇ ਦੇ ਕਿਸਾਨਾਂ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਵੱਡੇ ਯਤਨਾਂ ਨਾਲ ਬਚਾਅ ਕੀਤਾ ਸੀ। ਕਿਸਾਨਾਂ ਨੇ ਦੱਸਿਆ ਕਿ ਇਸ ਆਰਜੀ ਬੰਨ੍ਹ ਨਾਲ ਹਜ਼ਾਰਾਂ ਏਕੜ ਝੋਨੇ ਦੀ ਫਸਲ ਦਾ ਬਚਾਅ ਹੋ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ