JALANDHAR WEATHER

ਪਿੰਡ ਅਜਨੌਦ ਨਹਿਰ ਪੁਲ ਨੇੜੇ ਕਾਰ ਨਹਿਰ 'ਚ ਡਿੱਗੀ, ਚਾਲਕ ਦੀ ਮੌਤ

ਦੋਰਾਹਾ, 25 ਅਗਸਤ (ਮਨਜੀਤ ਸਿੰਘ ਗਿੱਲ)-ਦੋਰਾਹਾ ਦੇ ਨੇੜਲੇ ਪਿੰਡ ਅਜਨੌਦ ਨਹਿਰ ਪੁਲ ਨੇੜੇ ਇਕ ਸਵਿਫਟ ਕਾਰ ਨਹਿਰ ਵਿਚ ਡਿੱਗ ਗਈ, ਜਿਸ ਕਾਰਨ ਡਰਾਈਵਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਲੁਧਿਆਣਾ ਤੋਂ ਆ ਰਹੀ ਸਵਿਫਟ ਕਾਰ ਦੋਰਾਹਾ ਵੱਲ ਆ ਰਹੀ ਸੀ, ਜਿਵੇਂ ਹੀ ਇਹ ਅਜਨੌਦ ਪਿੰਡ ਦੇ ਨਹਿਰ ਪੁਲ ਨੇੜੇ ਪਹੁੰਚੀ ਤਾਂ ਅਚਾਨਕ ਸੜਕ ਕਿਨਾਰੇ ਲੱਗੀ ਰੇਲਿੰਗ ਤੋੜ ਕੇ ਨਹਿਰ ਵਿਚ ਡਿੱਗ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਪਿੰਡ ਵਾਸੀ ਅਤੇ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਕਾਫ਼ੀ ਜੱਦੋ-ਜਹਿਦ ਤੋਂ ਬਾਅਦ ਕਾਰ ਨੂੰ ਨਹਿਰ ਵਿਚੋਂ ਬਾਹਰ ਕੱਢਿਆ ਗਿਆ, ਜਦੋਂ ਤੱਕ ਕਾਰ ਨੂੰ ਨਹਿਰ ਵਿਚੋਂ ਬਾਹਰ ਕੱਢਿਆ ਗਿਆ, ਉਦੋਂ ਤੱਕ ਕਾਰ ਚਾਲਕ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਦੀ ਪਛਾਣ ਪਰਮਜੀਤ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਪਿੰਡ ਘੁਲਾਲ, ਉਮਰ ਲਗਭਗ 32 ਸਾਲ ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਮੁਰਦਾਘਰ ਵਿਚ ਰੱਖ ਦਿੱਤਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ