ਜ਼ਿਲ੍ਹਾ ਗੁਰਦਾਸਪੁਰ ਦੇ ਸਰਕਾਰੀ ਤੇ ਗੈਰ ਸਰਕਾਰੀ ਵਿੱਦਿਅਕ ਅਦਾਰੇ ਅੱਜ ਬੰਦ ਰਹਿਣਗੇ

ਬਟਾਲਾ, (ਗੁਰਦਾਸਪੁਰ), 26 ਅਗਸਤ (ਸਤਿੰਦਰ ਸਿੰਘ)- ਪੰਜਾਬ ਭਰ ਵਿਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਭਾਰੀ ਬਾਰਿਸ਼ ਹੋ ਰਹੀ ਹੈ ਅਤੇ ਆਉਣ ਵਾਲੇ ਸਮੇਂ ਦੌਰਾਨ ਵੀ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਬਣੀ ਹੋਈ ਹੈ। ਇਸ ਹਾਲਾਤ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਸਰਕਾਰੀ/ ਗੈਰ ਸਰਕਾਰੀ ਵਿੱਦਿਅਕ ਅਦਾਰਿਆਂ ਵਿਚ ਮੰਗਲਵਾਰ 26 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਪਾਬੰਦ ਕੀਤਾ ਗਿਆ ਹੈ ੍ਟ