ਸ਼੍ਰੋਮਣੀ ਅਕਾਲੀ ਦਲ ਦੀ 31 ਅਗਸਤ ਨੂੰ ਹੋਣ ਵਾਲੀ ਫ਼ਤਿਹ ਰੈਲੀ ਮੁਲਤਵੀ- ਡਾ. ਦਲਜੀਤ ਸਿੰਘ ਚੀਮਾ

ਚੰਡੀਗੜ੍ਹ, 26 ਅਗਸਤ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ 31 ਅਗਸਤ ਨੂੰ ਮੋਗਾ ਵਿਖੇ ਹੋਣ ਵਾਲੀ ਫਤਿਹ ਰੈਲੀ ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਵਲੋਂ ਸਾਂਝੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਵਿਗੜਦੀ ਹੜ੍ਹ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਇਸ ਦੀ ਬਜਾਏ ਆਪਣੇ ਸਾਰੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜਨਤਾ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਹਾਲਾਂਕਿ 28 ਅਗਸਤ ਨੂੰ ਸਵੇਰੇ 11 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਦਿਵਸ ਨਿਰਧਾਰਤ ਪ੍ਰੋਗਰਾਮ ਅਨੁਸਾਰ ਹੀ ਹੋਵੇਗਾ।