ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨਾਲ ਪਰਿਵਾਰ ਦੀ ਡਿੱਗੀ ਛੱਤ

ਘੋਗਰਾ, (ਹੁਸ਼ਿਆਰਪੁਰ), 26 ਅਗਸਤ (ਆਰ. ਐੱਸ. ਸਲਾਰੀਆ)- ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਿਸ਼ ਦੇ ਨਾਲ ਗਰੀਬ ਪਰਿਵਾਰ ਦੀ ਛੱਤ ਡਿੱਗ ਪਈ। ਜਾਣਕਾਰੀ ਅਨੁਸਾਰ ਬਲਾਕ ਦਸੂਹਾ ਦੇ ਅਧੀਨ ਪੈਂਦੇ ਪਿੰਡ ਗੱਗ ਸੁਲਤਾਨ ਵਿਖੇ ਕਰਮਜੀਤ ਕੌਰ ਪਤਨੀ ਸਵ. ਪਰਮਜੀਤ ਸਿੰਘ ਦੇ ਘਰ ਦੀ ਛੱਤ ਡਿੱਗ ਜਾਣ ਦਾ ਸਮਾਚਾਰ ਪ੍ਰਾਪਿਤ ਹੋਇਆ ਹੈ। ਮਾਤਾ ਕਰਮਜੀਤ ਕੌਰ ਨੇ ਦੱਸਿਆ ਕਿ ਉਸਦੇ ਪਤੀ ਦੀ ਕੁਝ ਸਮਾਂ ਪਹਿਲਾਂ ਮੌਤ ਹੋ ਚੁਕੀ ਹੈ, ਉਸ ਦਾ ਪੁੱਤਰ ਦਿਹਾੜੀ ਕਰਕੇ ਘਰ ਦਾ ਗੁਜ਼ਾਰਾ ਕਰ ਰਿਹਾ ਹੈ। ਲਗਾਤਾਰ ਹੋ ਰਹੀ ਬਾਰਿਸ਼ ਨਾਲ ਉਨ੍ਹਾਂ ਦੇ ਘਰ ਦੀ ਛੱਤ ਡਿੱਗ ਗਈ ਹੈ, ਦੋਨੋ ਮਾਂ ਪੁੱਤਰ ਦੂਸਰੇ ਕਮਰੇ ਵਿਚ ਸੁਤੇ ਹੋਏ ਸਨ, ਜਿਸ ਦੇ ਨਾਲ ਉਨ੍ਹਾਂ ਦਾ ਵੱਡਾ ਨੁਕਸਾਨ ਹੋਇਆ ਹੈ, ਜਿਸ ਕਮਰੇ ਵਿਚ ਰਹਿ ਰਹੇ ਹਨ, ਉਸਦੇ ਕਮਰਿਆਂ ਦੇ ਬਾਲਿਆ ਨੂੰ ਵੀ ਥੱਮੀਆਂ ਲਗਾਈਆਂ ਹੋਈਆਂ ਹਨ। ਉਹਨਾਂ ਨੇ ਸਰਕਾਰ ਤੋਂ ਮੰਗ ਕੀਤੀ ਗਈ ਸਾਡੀ ਮਦਦ ਕੀਤੀ ਜਾਵੇ ਤਾਂ ਜੋ ਉਹ ਦੁਬਾਰਾ ਘਰ ਦੀ ਛੱਤ ਪਾ ਕੇ ਰਹਿ ਸਕਣ।