ਸ. ਸੁਖਬੀਰ ਸਿੰਘ ਬਾਦਲ ਵਲੋਂ ਸੰਤ ਬਲਜਿੰਦਰ ਸਿੰਘ ਜੀ ਦੇ ਸਦੀਵੀ ਵਿਛੋੜੇ 'ਤੇ ਦੁੱਖ ਪ੍ਰਗਟ

ਰਾੜਾ ਸਾਹਿਬ, 26 ਅਗਸਤ (ਸੁਖਵੀਰ ਸਿੰਘ ਚਣਕੋਈਆਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਪੁੱਜੇ, ਜਿੱਥੇ ਉਨ੍ਹਾਂ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਜੀ ਦੇ ਸਦੀਵੀ ਵਿਛੋੜੇ ‘ਤੇ ਦੁੱਖ ਪ੍ਰਗਟ ਕੀਤਾ, ਉਥੇ ਹੀ ਉਨ੍ਹਾਂ ਸੰਤ ਬਲਜਿੰਦਰ ਸਿੰਘ ਜੀ ਦੇ ਸਰੀਰਕ ਦੇਹ ‘ਤੇ ਲੋਈ ਭੇਟ ਕੀਤੀ। ਇਸ ਸਮੇਂ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਨਾਲ ਦੁੱਖ ਵੰਡਾਉਦਿਆਂ ਕਿਹਾ ਕਿ ਸੰਤ ਬਲਜਿੰਦਰ ਸਿੰਘ ਦਾ ਇਸ ਫਾਨੀ ਸੰਸਾਰ ਤੋਂ ਚਲੇ ਜਾਣ ਦਾ ਘਾਟਾ ਕਦੇ ਵੀ ਪੂਰਾ ਨਹੀ ਹੋ ਸਕਦਾ।
ਇਸ ਸਮੇਂ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ, ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਇੰਜੀ. ਜਗਦੇਵ ਸਿੰਘ ਬੋਪਾਰਾਏ ਉਪ ਪ੍ਰਧਾਨ ਸ਼੍ਰੋਮਣੀ ਅਕਾਲੀ, ਗੁਰਪ੍ਰੀਤ ਸਿੰਘ ਲਾਪਰਾਂ ਉਪ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪਰਮਜੀਤ ਸਿੰਘ ਢਿੱਲੋਂ, ਹਲਕਾ ਇੰਚਾਰਜ ਪਾਇਲ ਮਨਜੀਤ ਸਿੰਘ ਮਦਨੀਪੁਰ, ਅਮਰਜੀਤ ਸਿੰਘ ਚਾਵਲਾ ਸ਼੍ਰੋਮਣੀ ਕਮੇਟੀ ਮੈਂਬਰ, ਸੰਤੋਖ ਸਿੰਘ, ਜਥੇਦਾਰ ਰਘਵੀਰ ਸਿੰਘ ਸਹਾਰਨਮਾਜਰਾ, ਡਾ. ਸੁਰਿੰਦਰ ਸਿੰਘ ਸ਼ਾਹਪੁਰ, ਸਾਬਕਾ ਸਰਪੰਚ ਹਰਿੰਦਰਪਾਲ ਸਿੰਘ ਹਨੀ, ਸਾਬਕਾ ਸਰਪੰਚ ਜਗਜੀਤ ਸਿੰਘ, ਜਗਦੇਵ ਸਿੰਘ ਦੋਬੁਰਜੀ, ਸੁਖਦੀਪ ਸਿੰਘ ਸੀਪਾ ਘਲੋਟੀ ਆਦਿ ਆਗੂਆਂ ਵੀ ਸੰਤ ਬਲਜਿੰਦਰ ਸਿੰਘ ਜੀ ਦੇ ਸਦੀਵੀ ਵਿਛੋੜੇ ‘ਤੇ ਦੁੱਖ ਪ੍ਰਗਟ ਕੀਤਾ। ਇਸ ਮੌਕੇ ਭਾਈ ਗੁਰਨਾਮ ਸਿੰਘ ਅੜੈਚਾਂ, , ਭਾਈ ਮਨਿੰਦਰਜੀਤ ਸਿੰਘ ਬੈਨੀਪਾਲ, ਸਟੇਜ ਸਕੱਤਰ ਭਾਈ ਰਣਧੀਰ ਸਿੰਘ ਢੀਂਡਸਾ, ਭਾਈ ਮਲਕੀਤ ਸਿੰਘ ਪਨੇਸਰ, ਐਡਵੋਕੇਟ ਭਵਪ੍ਰੀਤ ਸਿੰਘ ਮੂੰਡੀ, ਡਾ. ਹਰਪ੍ਰੀਤ ਸਿੰਘ ਗਿੱਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।