ਸਿਹਤ ਵਿਗੜਣ ਕਾਰਨ ਕੇਂਦਰੀ ਜੇਲ੍ਹ ਦੇ ਇਕ ਹਵਾਲਾਤੀ ਦੀ ਮੌਤ

ਕਪੂਰਥਲਾ, 26 ਅਗਸਤ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਵਿਚ ਇਕ ਹਵਾਲਾਤੀ ਦੀ ਸਿਹਤ ਵਿਗੜਣ 'ਤੇ ਜੇਲ੍ਹ ਕਰਮਚਾਰੀਆਂ ਵਲੋਂ ਉਸਨੂੰ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ, ਜਿਥੇ ਡਿਊਟੀ ਡਾਕਟਰ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾ. ਅਸ਼ੀਸ਼ਪਾਲ ਸਿੰਘ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਤੋਂ ਜੇਲ੍ਹ ਕਰਮਚਾਰੀ ਇਕ ਹਵਾਲਾਤੀ ਰਣਜੀਤ ਸਿੰਘ (27) ਪੁੱਤਰ ਸ਼ਿੰਦਰਪਾਲ ਵਾਸੀ ਨੂੰ ਸਿਹਤ ਵਿਗੜਣ 'ਤੇ ਇਲਾਜ ਲਈ ਐਮਰਜੈਂਸੀ ਵਾਰਡ ਵਿਚ ਲੈ ਕੇ ਆਏ ਸਨ। ਜਦੋਂ ਉਸਦੀ ਹਵਾਲਾਤੀ ਦੀ ਜਾਂਚ ਕੀਤੀ ਗਈ ਤਾਂ ਉਸਦੀ ਮੌਤ ਹੋ ਚੁੱਕੀ ਸੀ। ਇਸ ਸਬੰਧੀ ਥਾਣਾ ਕੋਤਵਾਲੀ ਪੁਲਿਸ ਨੂੰ ਸੂਚਿਤ ਕਰਕੇ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿੱਤਾ ਗਿਆ ਹੈ। ਪੁਲਿਸ ਵਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।