JALANDHAR WEATHER

ਮੀਂਹ ਕਾਰਨ ਪਰਿਵਾਰ ਦੇ ਘਰ ਦੀ ਛੱਤ ਡਿੱਗੀ

ਸੁਨਾਮ, ਊਧਮ ਸਿੰਘ ਵਾਲਾ, 26 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਬੀਤੇ ਦਿਨਾਂ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਜਿਥੇ ਸੁਨਾਮ ਸ਼ਹਿਰ 'ਚ ਹਰ ਪਾਸੇ ਪਾਣੀ ਹੀ ਪਾਣੀ ਹੋ ਗਿਆ ਹੈ, ਉਥੇ ਹੀ ਸ਼ਹਿਰ ਦੇ ਵਾਰਡ ਨੰਬਰ-10 ਵਿਚ ਇਕ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗਣ ਕਾਰਨ ਘਰੇਲੂ ਸਾਮਾਨ ਦੇ ਨੁਕਸਾਨੇ ਜਾਣ ਦੀ ਖਬਰ ਹੈ। ਵਾਰਡ ਨੰਬਰ-10 ਦੇ ਕੌਂਸਲਰ ਵਿੱਕੀ ਕੁਮਾਰ ਨੇ ਦੱਸਿਆ ਕਿ ਚਾਹ ਬਣਾਉਣ ਦਾ ਕੰਮ ਕਰਨ ਵਾਲਾ ਯਸ਼ ਨਾਂਅ ਦਾ ਵਿਅਕਤੀ ਸਥਾਨਕ ਢਹਾ ਬਸਤੀ ਨੇੜੇ ਪਰਿਵਾਰ ਸਮੇਤ ਇਕ ਕਮਰੇ ਦੇ ਘਰ ਵਿਚ ਰਹਿ ਰਿਹਾ ਸੀ।ਜਿਸ ਦੀ ਅੱਜ ਭਾਰੀ ਮੀਂਹ ਪੈਣ ਕਾਰਨ ਅਚਾਨਕ ਛੱਤ ਡਿੱਗ ਗਈ। ਉਨਾਂ ਕਿਹਾ ਕਿ ਭਾਵੇਂ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਹੈ ਪਰ ਘਰੇਲੂ ਸਾਮਾਨ ਨੁਕਸਾਨਿਆ ਗਿਆ। ਪੀੜਤ ਪਰਿਵਾਰ ਨੇ ਪ੍ਰਸ਼ਾਸਨ ਤੋਂ ਮਦਦ ਦੀ ਮੰਗ ਕੀਤੀ। ਐਸ. ਡੀ. ਐਮ. ਪ੍ਰਮੋਦ ਸਿੰਗਲਾ ਨੇ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆ ਗਿਆ ਹੈ। ਇਸ ਸਬੰਧੀ ਰਿਪੋਰਟ ਤਿਆਰ ਕਰਨ ਲਈ ਡਿਊਟੀ ਲਗਾ ਦਿੱਤੀ ਗਈ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ