ਵੈਸ਼ਨੋ ਦੇਵੀ ਯਾਤਰਾ ਮਾਰਗ 'ਤੇ ਜ਼ਮੀਨ ਖਿਸਕਣ ਦੀ ਘਟਨਾ ਦੁਖਦਾਈ - ਗ੍ਰਹਿ ਮੰਤਰੀ

ਨਵੀਂ ਦਿੱਲੀ, 26 ਅਗਸਤ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕੀਤਾ ਕਿ ਜੰਮੂ-ਕਸ਼ਮੀਰ ਵਿਚ ਵੈਸ਼ਨੋ ਦੇਵੀ ਯਾਤਰਾ ਮਾਰਗ 'ਤੇ ਭਾਰੀ ਬਾਰਿਸ਼ ਕਾਰਨ ਜ਼ਮੀਨ ਖਿਸਕਣਾ ਬਹੁਤ ਦੁਖਦਾਈ ਹੈ। ਮੈਂ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਅਤੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਗੱਲ ਕੀਤੀ ਹੈ। ਸਥਾਨਕ ਪ੍ਰਸ਼ਾਸਨ ਜ਼ਖਮੀਆਂ ਦੀ ਸਹਾਇਤਾ ਲਈ ਰਾਹਤ ਅਤੇ ਬਚਾਅ ਕਾਰਜਾਂ ਵਿਚ ਲੱਗਾ ਹੋਇਆ ਹੈ ਅਤੇ ਐਨ.ਡੀ.ਆਰ.ਐਫ. ਦੀ ਟੀਮ ਵੀ ਉਥੇ ਪਹੁੰਚ ਰਹੀ ਹੈ।