JALANDHAR WEATHER

84 'ਚ ਸਿੱਖ ਵਿਰੋਧੀ ਦੰਗਿਆਂ 'ਚ ਸ਼ਹੀਦ ਹੋਏ ਸਿੱਖ ਪਰਿਵਾਰਾਂ ਨੂੰ ਮੁੱਖ ਮੰਤਰੀ ਵਲੋਂ ਨੌਕਰੀ ਦੇਣ ਦਾ ਐਲਾਨ ਸ਼ਲਾਘਾਯੋਗ ਕਦਮ-ਮੋਹਨਜੀਤ ਸਿੰਘ

ਕਰਨਾਲ, 26 ਅਗਸਤ (ਗੁਰਮੀਤ ਸਿੰਘ ਸੱਗੂ)-ਭਾਰਤ ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਦੀ ਮੌਤ ਤੋਂ ਬਾਅਦ ਹੋਏ ਦੰਗਿਆਂ ਵਿਚ ਸਿੱਖਾਂ ਦਾ ਵੱਡਾ ਨੁਕਸਾਨ ਹੋਇਆ ਅਤੇ ਵੱਡੀ ਗਿਣਤੀ ਵਿਚ ਸਿੱਖ ਮਾਰੇ ਗਏ ਜਿਨ੍ਹਾਂ ਨੂੰ ਹਾਲੇ ਤੱਕ ਕੋਈ ਇਨਸਾਫ਼ ਨਹੀਂ ਮਿਲਿਆ। ਇਨ੍ਹਾਂ ਦੰਗਿਆਂ ਵਿਚ ਹਰਿਆਣਾ ਵਿਚ ਵੀ ਕਈ ਸਿੱਖ ਸ਼ਹੀਦ ਹੋ ਗਏ। ਹੁਣ ਮੁੱਖ ਮੰਤਰੀ ਹਰਿਆਣਾ ਵਲੋਂ1984 ਵਿਚ ਸਿੱਖ ਵਿਰੋਧੀ ਦੰਗਿਆਂ ਵਿਚ ਸ਼ਹੀਦ ਹੋਏ ਸਿੱਖ ਪਰਿਵਾਰਾਂ ਨੂੰ ਬੜੀ ਵੱਡੀ ਰਾਹਤ ਦਿੱਤੀ ਗਈ ਹੈ। ਹਰਿਆਣਾ ਸਰਕਾਰ ਨੇ ਇਸ ਸੰਬੰਧੀ ਫੈਸਲਾ ਲਿਆ ਹੈ ਕਿ 84 ਦੇ ਦੰਗਿਆਂ ਵਿਚ ਪੀੜਤ ਸਿੱਖ ਪਰਿਵਾਰਾਂ ਨੂੰ ਉਨ੍ਹਾਂ ਦੇ ਪਰਿਵਾਰ ਵਿਚੋਂ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਹਰਿਆਣਾ ਸਰਕਾਰ ਨੇ ਬਹੁਤ ਵਧੀਆ ਫੈਸਲਾ ਲਿਆ ਹੈ ਅਤੇ ਇਹ ਸ਼ਲਾਘਾਯੋਗ ਕਦਮ ਹੈ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮੋਹਨਜੀਤ ਸਿੰਘ ਪਾਣੀਪਤ ਨੇ ਉਕਤ ਪ੍ਰਗਟਾਵਾ ਕਰਦਿਆਂ ਇਸ ਦਾ ਸਵਾਗਤ ਕੀਤਾ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਦੰਗਿਆਂ ਵਿਚ ਪਾਣੀਪਤ ਵਿਚ ਕਈ ਸਿੱਖ ਪਰਿਵਾਰ ਪ੍ਰਭਾਵਿਤ ਹੋਏ ਸਨ ਜਿਨ੍ਹਾਂ ਦੀ ਮਾਲੀ ਹਾਲਤ ਬੜੀ ਮਾੜੀ ਹੈ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮੋਹਨਜੀਤ ਸਿੰਘ ਪਾਣੀਪਤ ਨੇ ਉਕਤ ਪ੍ਰਗਟਾਵਾ ਕਰਦਿਆਂ ਇਸ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਦੰਗਿਆਂ ਵਿਚ ਪਾਣੀਪਤ ਵਿਚ ਕਈ ਸਿੱਖ ਪਰਿਵਾਰ ਪ੍ਰਭਾਵਿਤ ਹੋਏ। ਹੁਣ ਇਨ੍ਹਾਂ ਸ਼ਹੀਦ ਪਰਿਵਾਰਾਂ ਨੂੰ ਨੌਕਰੀ ਮਿਲਣ ਦੀ ਆਸ ਬੱਝੀ ਹੈ, ਜਿਸ ਨਾਲ ਇਨ੍ਹਾਂ ਦੀ ਹਾਲਤ ਕਾਫੀ ਠੀਕ ਹੋ ਜਾਵੇਗੀ, ਇਸ ਲਈ ਅਸੀਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਕਰਦੇ ਹਾਂ ਅਤੇ ਜ਼ਿਲ੍ਹਾ ਪਾਣੀਪਤ ਅਤੇ ਆਪਣੇ ਅਕਾਲ ਪੰਥਕ ਮੋਰਚਾ ਹਰਿਆਣਾ ਵਲੋਂ ਸਰਕਾਰ ਦੇ ਇਸ ਫੈਸਲੇ ਦਾ ਭਰਵਾਂ ਸਵਾਗਤ ਕਰਦੇ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ