JALANDHAR WEATHER

ਬਿਆਸ ਦਰਿਆ ਦੇ ਪਾਣੀ ’ਚ ਲਗਾਤਾਰ ਵਾਧਾ ਦਰਜ

ਢਿਲਵਾਂ, (ਕਪੂਰਥਲਾ), 27 ਅਗਸਤ (ਪ੍ਰਵੀਨ ਕੁਮਾਰ)- ਪਹਾੜੀ ਇਲਾਕਿਆਂ ਵਿਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਲਗਾਤਾਰ ਵੱਧਦਾ ਜਾ ਰਿਹਾ ਹੈ, ਜਿਸ ਕਰਕੇ ਬਿਆਸ ਦਰਿਆ ਨਾਲ ਲਗਦੇ ਮੰਡ‌ ਖੇਤਰ ਵਿਚ ਦਰਿਆਈ ਪਾਣੀ ਦਾ ਪ੍ਰਕੋਪ ਦੇਖਣ ਨੂੰ ਮਿਲਿਆ। ਜ਼ਿਕਰਯੋਗ ਹੈ ਕਿ ਢਿਲਵਾਂ ਨਜ਼ਦੀਕ ਧੁੱਸੀ ਬੰਨ੍ਹ ਨਾਲ ਪਾਣੀ ਆਉਣ ਲੱਗਾ ਹੈ ਤੇ ਪੈਦਾ ਹੋਈ ਇਸ ਸਥਿਤੀ ਨਾਲ ਸਾਰੇ ਵਿਭਾਗਾਂ ਦੇ ਪ੍ਰਸ਼ਾਸਨਿਕ ਅਧਿਕਾਰੀ ਵੀ ਪੱਬਾਂ ਭਾਰ ਹੋਏ ਹਨ ਅਤੇ ਲੋਕਾਂ ਦੇ ਜਾਨ ਮਾਲ ਦੀ ਰੱਖਿਆ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਮੌਕੇ ਦਰਿਆ ਬਿਆਸ ਦੇ ਪਾਣੀ ਦੀ ਪਲ ਪਲ ਦੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਹੈ ਕਿ ਸਵੇਰੇ 10 ਵਜੇ ਬਿਆਸ ਦਰਿਆ ਵਿਚ 742.40 ਦੀ ਗੇਜ ਨਾਲ ਕਰੀਬ ਪੋਣੇ ਦੋ ਲੱਖ ਕਿਉਸਿਕ ਪਾਣੀ ਡਿਸਚਾਰਜ ਹੋ ਰਿਹਾ ਹੈ। ਦੱਸ ਦੇਈਏ ਕਿ ਲੰਘੀ ਰਾਤ 8 ਵਜੇ ਬਿਆਸ ਦਰਿਆ ਵਿਚ ਪਾਣੀ ਦਾ ਪੱਧਰ 741.70 ਗੇਜ਼ ’ਤੇ 1 ਲੱਖ 57 ਹਜ਼ਾਰ ਕਿਊਸਿਕ ਦੇ ਕਰੀਬ ਪਾਣੀ ਡਿਸਚਾਰਜ ਹੋ ਰਿਹਾ ਸੀ ਤੇ ਅੱਜ ਦਿਨ ਚੜਦੇ ਹੀ ਪਾਣੀ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ