ਡੇਰਾ ਬਾਬਾ ਨਾਨਕ ਇਲਾਕੇ ਅੰਦਰ ਪਾਣੀ ਦਾ ਪੱਧਰ ਵਧਿਆ


ਡੇਰਾ ਬਾਬਾ ਨਾਨਕ, (ਗੁਰਦਾਸਪੁਰ), 27 ਅਗਸਤ (ਹੀਰਾ ਸਿੰਘ ਮਾਂਗਟ)- ਡੇਰਾ ਬਾਬਾ ਨਾਨਕ ਕਰਤਾਰਪੁਰ ਸਾਹਿਬ ਕਾਰੀਡੋਰ ਨੇੜਿਓਂ ਧੁੱਸੀ ਬੰਨ੍ਹ ਟੁੱਟਣ ਤੋਂ ਬਾਅਦ ਅੱਜ ਜਿਥੇ ਸਰਹੱਦੀ ਇਲਾਕੇ ਦੇ ਇਕ ਦਰਜਨ ਤੋਂ ਵੱਧ ਪਿੰਡ ਪਾਣੀ ਦੀ ਚਪੇਟ ਵਿਚ ਆ ਗਏ ਸਨ ਤੇ ਇਨ੍ਹਾਂ ਪਿੰਡਾਂ ਅੰਦਰ ਪਾਣੀ ਲੋਕਾਂ ਦੇ ਘਰਾਂ ਅੰਦਰ ਦਾਖਲ ਹੋ ਗਿਆ ਸੀ, ਉੱਥੇ ਹੀ ਇਨ੍ਹਾਂ ਹੜ੍ਹ ਵਿਚ ਫਸੇ ਲੋਕਾਂ ਨੂੰ ਕੱਢਣ ਵਾਸਤੇ ਅੱਜ ਐਨ.ਡੀ.ਆਰ.ਐਫ਼. ਤੇ ਫੌਜ ਦੀਆਂ ਟੀਮਾਂ ਪੁੱਜ ਗਈਆਂ ਹਨ, ਜਿਨ੍ਹਾਂ ਵਲੋਂ ਪਿੰਡ ਸਾਧਾਂਵਾਲੀ ਪੱਖੋਕੇ ਤੇ ਹਰੂਵਾਲ ਦੇ ਡੇਰਿਆਂ ਤੇ ਪਿੰਡਾਂ ਦੇ ਪਾਣੀ ਵਿਚ ਫਸੇ ਲੋਕਾਂ ਨੂੰ ਕਿਸ਼ਤੀਆਂ ਰਾਹੀਂ ਕੱਢ ਕੇ ਸੁਰੱਖਿਤ ਥਾਵਾਂ ’ਤੇ ਲਿਆਂਦਾ ਜਾ ਰਿਹਾ ਹੈ। ਪਾਣੀ ਦਾ ਪੱਧਰ ਵਧਣ ਕਾਰਨ ਡੇਰਾ ਬਾਬਾ ਨਾਨਕ ਗੁਰਦਾਸਪੁਰ ਹਾਈਵੇ ਬੰਦ ਹੋ ਚੁੱਕਾ ਹੈ, ਜਿਸ ਕਰਕੇ ਗੁਰਦਾਸਪੁਰ ਤੋਂ ਡੇਰਾ ਬਾਬਾ ਨਾਨਕ, ਰਮਦਾਸ, ਅੰਮ੍ਰਿਤਸਰ ਜਾਣ ਵਾਲੇ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।