JALANDHAR WEATHER

ਕਾਂਗਰਸ ਵਲੋਂ ਬਲਾਕ ਗੁਰੂ ਹਰਸਹਾਏ ਵਿਖੇ 2 ਨਵੇਂ ਕਾਰਜਕਾਰੀ ਪ੍ਰਧਾਨ ਨਿਯੁਕਤ

ਗੁਰੂ ਹਰਸਹਾਏ, ਫਿਰੋਜ਼ਪੁਰ, 27 ਅਗਸਤ (ਹਰਚਰਨ ਸਿੰਘ ਸੰਧੂ)-ਕਾਂਗਰਸ ਪਾਰਟੀ ਵਲੋਂ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੁਣੇ ਤੋਂ ਹੀ ਜ਼ਮੀਨੀ ਪੱਧਰ ਉਤੇ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ, ਜਿਸ ਤਹਿਤ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਲੰਬੇ ਸਮੇਂ ਤੋਂ ਕੰਮ ਕਰਨ ਵਾਲੇ ਆਗੂਆਂ ਨੂੰ ਅਹੁਦੇਦਾਰੀਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ਤਹਿਤ ਵਿਧਾਨ ਸਭਾ ਹਲਕਾ ਗੁਰੂ ਹਰਸਹਾਏ ਅੰਦਰ ਗੁਰਦੀਪ ਸਿੰਘ ਢਿੱਲੋਂ ਦੀ ਅਗਵਾਈ ਹੇਠ ਦੋ ਕਾਰਜਕਾਰੀ ਨਵੇਂ ਪ੍ਰਧਾਨ ਲਾਏ ਗਏ ਹਨ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਜਾਰੀ ਕੀਤੀ ਹਦਾਇਤ ਅਨੁਸਾਰ ਕਾਂਗਰਸੀ ਆਗੂ ਗੁਰਦੀਪ ਸਿੰਘ ਢਿੱਲੋਂ ਨੇ ਆਪਣੇ ਦਫਤਰ ਗੁਰੂ ਹਰਸਹਾਏ ਵਿਖੇ ਪ੍ਰੈਸ ਵਾਰਤਾ ਦੌਰਾਨ ਦੱਸਿਆ ਕਿ ਕਾਂਗਰਸ ਵਲੋਂ ਨਵੀਆਂ ਨਿਯੁਕਤੀਆਂ ਕਰਕੇ ਬਲਾਕ ਲੱਖੋ ਕੇ ਤੋਂ ਪੁਰਾਣੇ ਪ੍ਰਧਾਨ ਦੀ ਜਗ੍ਹਾ ਉਤੇ ਗੁਰਪ੍ਰੀਤ ਸਿੰਘ ਗੋਰਾ ਨੂੰ ਕਾਰਜਕਾਰੀ ਪ੍ਰਧਾਨ ਲਾਇਆ ਗਿਆ ਹੈ। ਇਸੇ ਤਰ੍ਹਾਂ ਹੀ ਬਲਾਕ ਗੁਰੂ ਹਰਸਹਾਏ ਦੇ ਪੁਰਾਣੇ ਪ੍ਰਧਾਨ ਦੀ ਜਗ੍ਹਾ ਉਤੇ ਕਾਰਜਕਾਰੀ ਪ੍ਰਧਾਨ ਸਤਨਾਮ ਸਿੰਘ ਨੂੰ ਨਿਯੁਕਤ ਕੀਤਾ ਗਿਆ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ