JALANDHAR WEATHER

ਪਿੰਡ ਹਮੀਦੀ ਵਿਖੇ ਡਰੇਨ ਦੇ ਓਵਰਫਲੋਅ ਹੋਣ ਨਾਲ ਸੈਂਕੜੇ ਏਕੜ ਫ਼ਸਲ ਪ੍ਰਭਾਵਿਤ ਹੋਣ ਦਾ ਡਰ

ਮਹਿਲ ਕਲਾਂ, 27 ਅਗਸਤ (ਅਵਤਾਰ ਸਿੰਘ ਅਣਖੀ)-ਪਿੰਡ ਹਮੀਦੀ ਤੇ ਕਰਮਗੜ੍ਹ ਵਿਚਕਾਰ ਦੀ ਲੰਘਦੀ ਅਪਰ ਲਸਾੜਾ ਡਰੇਨ ਨਾਲ ਲੱਗਦੇ ਪਿੰਡ ਹਮੀਦੀ, ਠੁੱਲੀਵਾਲ ਆਦਿ ਦੇ ਕਿਸਾਨਾਂ ਦੇ ਖੇਤਾਂ 'ਚ ਡਰੇਨ ਦੇ ਓਵਰਫਲੋਅ ਹੋਣ ਕਾਰਨ ਪਾਣੀ ਝੋਨਾ, ਹਰਾ ਚਾਰਾ ਤੇ ਹੋਰ ਫਸਲਾਂ 'ਚ ਭਰ ਜਾਣ ਕਾਰਨ ਫਸਲਾਂ ਦੇ ਨੁਕਸਾਨ ਹੋਣ ਦਾ ਖ਼ਤਰਾ ਬਣਿਆ ਹੋਇਆ ਹੈ। ਇਸ ਮੌਕੇ ਪੀੜਤ ਕਿਸਾਨਾਂ ਨੇ ਭਰੇ ਮਨ ਨਾਲ ਦੱਸਿਆਂ ਕਿ ਪਿਛਲੇ ਤਿੰਨ ਦਿਨ ਤੋਂ ਲਗਾਤਾਰ ਹੋਈ ਭਾਰੀ ਬਾਰਿਸ਼ ਨਾਲ ਅਪਰ ਲਸਾੜਾ ਡਰੇਨ ਦੇ ਓਵਰਫਲੋਅ ਹੋਣ ਕਾਰਨ ਪਾਣੀ ਨਾਲ ਲੱਗਦੇ ਖੇਤਾਂ ਅੰਦਰ ਦਾਖ਼ਲ ਹੋ ਚੁੱਕਾ ਹੈ। ਡਰੇਨ ਤੇ ਬਰਸਾਤ ਦੇ ਪਾਣੀ ਕਾਰਨ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਦੀ ਸੈਂਕੜੇ ਏਕੜ ਫਸਲਾਂ ਪ੍ਰਭਾਵਿਤ ਹੋਣ ਦਾ ਖ਼ਤਰਾ ਬਣ ਗਿਆ ਹੈ।

ਉਨ੍ਹਾਂ ਕਿਹਾ ਕਿ ਪਾਣੀ ਤੋਂ ਫਸਲਾਂ ਨੂੰ ਬਚਾਉਣ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਪੀੜਤ ਕਿਸਾਨਾਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ 'ਚ ਲਿਆਂਦਾ ਗਿਆ ਹੈ। ਸਿਵਲ ਤੇ ਪੁਲਿਸ ਪ੍ਰਸ਼ਾਸਨ ਨੇ ਮੌਕੇ ਉਤੇ ਪੁੱਜ ਕੇ ਕਿਸਾਨਾਂ ਦੀਆਂ ਫਸਲਾਂ ਦਾ ਜਾਇਜ਼ਾ ਲਿਆ। ਉਨ੍ਹਾਂ ਜੇ. ਸੀ. ਬੀ. ਮਸ਼ੀਨ ਤੇ ਹੋਰ ਸਾਧਨਾਂ ਰਾਹੀਂ ਸੜਕਾਂ ਤੇ ਪੁਲੀਆਂ ਨੂੰ ਖੁੱਲ੍ਹਵਾ ਕੇ ਕਿਸਾਨਾਂ ਦੀਆਂ ਫਸਲਾਂ ਪਾਣੀ ਤੋਂ ਬਚਾਉਣ ਲਈ ਕੰਮ ਸ਼ੁਰੂ ਕਰਵਾਇਆ। ਵੱਖ-ਵੱਖ ਕਿਸਾਨ, ਮਜ਼ਦੂਰ ਆਗੂਆਂ ਨੇ ਮੰਗ ਕੀਤੀ ਕਿ ਬਾਰਿਸ਼ ਦੇ ਪਾਣੀ ਨਾਲ ਫਸਲਾਂ ਦੇ ਹੋਏ ਨੁਕਸਾਨ ਤੇ ਮਜ਼ਦੂਰ ਪਰਿਵਾਰਾਂ ਦੇ ਘਰਾਂ ਦੀਆਂ ਡਿੱਗੀਆਂ ਛੱਤਾਂ ਦਾ ਯੋਗ ਮੁਆਵਜ਼ਾ ਦਿੱਤਾ ਜਾਵੇ। 

ਡਰੇਨ ਤੇ ਬਰਸਾਤ ਦੇ ਪਾਣੀ ਕਾਰਨ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਦੀ ਸੈਂਕੜੇ ਏਕੜ ਫਸਲਾਂ ਪ੍ਰਭਾਵਿਤ ਹੋਣ ਦਾ ਖ਼ਤਰਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਪਾਣੀ ਤੋਂ ਫਸਲਾਂ ਨੂੰ ਬਚਾਉਣ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਪੀੜਤ ਕਿਸਾਨਾਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ 'ਚ ਲਿਆਂਦਾ ਗਿਆ ਹੈ। ਸਿਵਲ ਤੇ ਪੁਲਿਸ ਪ੍ਰਸ਼ਾਸਨ ਨੇ ਮੌਕੇ ਉਤੇ ਪੁੱਜ ਕੇ ਕਿਸਾਨਾਂ ਦੀਆਂ ਫਸਲਾਂ ਦਾ ਜਾਇਜ਼ਾ ਲਿਆ। ਉਨ੍ਹਾਂ ਜੇ. ਸੀ. ਬੀ. ਮਸ਼ੀਨ ਤੇ ਹੋਰ ਸਾਧਨਾਂ ਰਾਹੀਂ ਸੜਕਾਂ ਤੇ ਪੁਲੀਆਂ ਨੂੰ ਖੁੱਲ੍ਹਵਾ ਕੇ ਕਿਸਾਨਾਂ ਦੀਆਂ ਫਸਲਾਂ ਪਾਣੀ ਤੋਂ ਬਚਾਉਣ ਲਈ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਤਹਿਸੀਲਦਾਰ ਮਹਿਲ ਕਲਾਂ ਪਵਨ ਕੁਮਾਰ, ਐਸ. ਡੀ. ਓ. ਕੁਨਾਲ ਸ਼ਰਮਾ, ਥਾਣਾ ਮਹਿਲ ਕਲਾਂ ਦੇ ਮੁੱਖ ਅਫ਼ਸਰ ਸ਼ੇਰਵਿੰਦਰ ਸਿੰਘ ਔਲਖ ਨੇ ਗ੍ਰਾਮ ਪੰਚਾਇਤਾਂ ਤੇ ਕਿਸਾਨਾਂ ਦੀ ਹਾਜ਼ਰੀ 'ਚ ਕਿਸਾਨਾਂ ਦੀਆਂ ਫਸਲਾਂ ਦਾ ਜਾਇਜ਼ਾ ਲੈ ਕੇ ਝੋਨੇ ਦੀਆਂ ਫਸਲਾਂ 'ਚੋਂ ਪਾਣੀ ਬਾਹਰ ਕਢਵਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜ੍ਹ ਰੋਕਣ ਦੇ ਕੀਤੇ ਪ੍ਰਬੰਧਾਂ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਿਸ਼ਾ-ਨਿਰਦੇਸ਼ਾਂ ਤੇ ਐਸ. ਡੀ. ਐਮ. ਬਰਨਾਲਾ ਜਗਰਾਜ ਸਿੰਘ ਕਾਹਲੋਂ ਦੀ ਅਗਵਾਈ ਹੇਠ ਪ੍ਰਸ਼ਾਸਨ ਵਲੋਂ ਕਿਸਾਨਾਂ ਦੀਆਂ ਫਸਲਾਂ ਨੂੰ ਬਚਾਉਣ ਲਈ ਢੁੱਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਬਾਰਿਸ਼ ਦੇ ਪਾਣੀ ਨਾਲ ਨੁਕਸਾਨੀਆਂ ਫਸਲਾਂ ਤੇ ਘਰਾਂ ਸਬੰਧੀ ਕਾਨੂੰਗੋ ਤੇ ਪਟਵਾਰੀ ਰਾਹੀਂ ਰਿਪੋਰਟ ਤਿਆਰ ਕਾਰਵਾਈ ਜਾ ਰਹੀ ਹੈ। ਉਹ ਰਿਪੋਰਟ ਪੰਜਾਬ ਸਰਕਾਰ ਨੂੰ ਭੇਜੀ ਜਾਵੇਗੀ | ਭਾਕਿਯੂ ਡਕੌਂਦਾ (ਧਨੇਰ) ਸੂਬਾਈ ਪ੍ਰਧਾਨ ਮਨਜੀਤ ਸਿੰਘ ਧਨੇਰ, ਜ਼ਿਲ੍ਹਾ ਮੀਤ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ, ਭਾਕਿਯੂ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ, ਬਲਾਕ ਪ੍ਰਧਾਨ ਪਰਮਜੀਤ ਸਿੰਘ ਪੰਮਾ, ਭਾਕਿਯੂ ਲੱਖੋਵਾਲ ਦੇ ਆਗੂ ਸ਼ਿੰਗਾਰਾ ਸਿੰਘ ਛੀਨੀਵਾਲ ਨੇ ਬਾਰਿਸ਼ ਦੇ ਪਾਣੀ ਦੀ ਮਾਰ ਹੇਠ ਆ ਕੇ ਫਸਲਾਂ ਪ੍ਰਭਾਵਿਤ ਹੋਣ ਨਾਲ ਹੋਏ ਨੁਕਸਾਨ ਉਤੇ ਦੁੱਖ ਪ੍ਰਗਟ ਕਰਦਿਆਂ ਡਰੇਨਜ ਵਿਭਾਗ ਦੀ ਘਟੀਆ ਕਾਰਗੁਜ਼ਾਰੀ ਦੀ ਕਰੜੀ ਨਿੰਦਾ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ