ਰਾਵੀ ਦਰਿਆ 'ਚ ਹੜ੍ਹ ਆਉਣ ਕਰਕੇ ਹਲਕਾ ਅਜਨਾਲਾ ਦੇ 25 ਪਿੰਡ ਹੋਏ ਪ੍ਰਭਾਵਿਤ- ਡੀ.ਸੀ. ਅੰਮ੍ਰਿਤਸਰ

ਅਜਨਾਲਾ, ਰਮਦਾਸ, ਗੱਗੋਮਾਹਲ, 27 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ/ਬਲਵਿੰਦਰ ਸਿੰਘ ਸੰਧੂ)-ਰਾਵੀ ਦਰਿਆ 'ਚ ਆਏ ਹੜ੍ਹਾਂ ਕਾਰਨ ਵਿਧਾਨ ਸਭਾ ਹਲਕਾ ਅਜਨਾਲਾ ਦੇ 25 ਤੋਂ ਵਧੇਰੇ ਪਿੰਡ ਹੁਣ ਤੱਕ ਪ੍ਰਭਾਵਿਤ ਹੋ ਚੁੱਕੇ ਹਨ। ਇਹ ਜਾਣਕਾਰੀ ਹੜ੍ਹ ਪ੍ਰਭਾਵਿਤ ਖੇਤਰ ਵਿਚ ਹੜ੍ਹ ਪ੍ਰਭਾਵਿਤ ਖੇਤਰ ਵਿਚ ਬਚਾਅ ਕਾਰਜਾਂ ਦੀ ਅਗਵਾਈ ਕਰ ਰਹੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਦਿੱਤੀI ਉਨ੍ਹਾਂ ਦੱਸਿਆ ਕਿ ਲਗਾਤਾਰ ਸਵੇਰ ਤੋਂ ਐਨ.ਡੀ.ਆਰ.ਐਫ. ਟੀਮਾਂ ਵਲੋਂ ਹੜ੍ਹ ਵਿਚ ਫਸੇ ਲੋਕਾਂ ਨੂੰ ਰੈਸਕਿਊ ਕੀਤਾ ਜਾ ਰਿਹਾ ਹੈI ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਹੋਏ ਹਨI