JALANDHAR WEATHER

ਅਮਰੀਕਾ 'ਚ ਭਾਰਤੀ ਪੰਜਾਬੀ ਡਰਾਈਵਰਾਂ ਦੇ ਲਾਇਸੈਂਸ ਰੱਦ ਹੋਣੇ ਬੰਦ ਕਰਵਾਏ ਜਾਣ - ਪ੍ਰੋ. ਬਡੂੰਗਰ

ਪਟਿਆਲਾ, 27 ਅਗਸਤ (ਅਜੀਤ ਬਿਊਰੋ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਅਮਰੀਕਾ ਵਿਚ ਭਾਰਤੀ ਪੰਜਾਬੀ ਡਰਾਈਵਰਾਂ ਦੇ ਲਾਇਸੈਂਸ ਜੋ ਰੱਦ ਕਰਨੇ ਸ਼ੁਰੂ ਕਰ ਦਿੱਤੇ ਹਨ, ਜਿਸ ਦੇ ਨਤੀਜੇ ਵਜੋਂ ਉਹ ਡਰਾਈਵਰ ਭਾਰਤ ਪੰਜਾਬ ਵਾਪਸ ਆਉਣ ਲਈ ਮਜਬੂਰ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਤਾਂ ਪਹਿਲਾਂ ਹੀ ਭਾਰੀ ਬੇਰੁਜ਼ਗਾਰੀ ਫੈਲੀ ਹੋਈ ਹੈ, ਇਥੋਂ ਦੇ ਬੇਰੁਜ਼ਗਾਰ ਬੱਚੇ ਨਮੋਸ਼ੀ ਕਾਰਨ ਨਸ਼ਿਆਂ ਅਤੇ ਹੋਰ ਭੈੜੀਆਂ ਅਲਾਮਤਾਂ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਉਚੇਚੇ ਤੌਰ ਉੱਤੇ ਇਸ ਗੰਭੀਰ ਮਸਲੇ ਉੱਤੇ ਵਿਚਾਰ ਕਰਕੇ ਮਾਮਲੇ ਨੂੰ ਹੱਲ ਕਰਵਾਇਆ ਜਾਵੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ