ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਦਰਿਆਵਾਂ ਦੇ ਬੰਨ੍ਹ ਪੱਕੇ ਕੀਤੇ ਜਾਣਗੇ- ਸ. ਸੁਖਬੀਰ ਸਿੰਘ ਬਾਦਲ

ਝਬਾਲ, 27 ਅਗਸਤ (ਸੁਖਦੇਵ ਸਿੰਘ/ਸਰਬਜੀਤ ਸਿੰਘ)-ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਹੋਣ ਵਾਲੀ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿਚ ਪਿੰਡ ਮੀਆਂਪੁਰ ਤੋਂ ਬੂਥ ਪੱਧਰ ਦੀਆਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਉਤੇ ਹਿਮਾਚਲ ਤੋਂ ਲੈ ਕੇ ਪਾਕਿਸਤਾਨ ਤੱਕ ਦਰਿਆ ਦੇ ਕੰਢੇ ਪੱਕੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਬਣਨ ਉਤੇ ਸਾਰੇ ਲੋਕਾਂ ਦੇ ਪੱਕੇ ਘਰ ਬਣਾ ਕੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਬੰਦ ਕੀਤੀਆਂ ਗਈਆਂ ਸਹੂਲਤਾਂ ਨੂੰ ਮੁੜ ਸ਼ੁਰੂ ਕੀਤਾ ਜਾਵੇਗਾ।