JALANDHAR WEATHER

ਪਾਕਿ ਮੰਤਰੀ ਰਮੇਸ਼ ਸਿੰਘ ਅਰੋੜਾ ਗੁ: ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪੁੱਜੇ, ਹੜ੍ਹਾਂ ਦਾ ਲਿਆ ਜਾਇਜ਼ਾ

ਅਟਾਰੀ, ਅੰਮ੍ਰਿਤਸਰ, 27 ਅਗਸਤ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਵਿਖੇ ਰਾਵੀ ਦਰਿਆ ਦੇ ਪਾਣੀ ਕਾਰਨ ਆ ਰਹੇ ਹੜ੍ਹਾਂ ਦੇ ਮੱਦੇਨਜ਼ਰ ਸ੍ਰੀ ਕਰਤਾਰਪੁਰ ਸਾਹਿਬ ਜੀ ਵਿਖੇ ਹੋਏ ਭਾਰੀ ਨੁਕਸਾਨ ਅਤੇ ਸਿੰਧੀ ਸਿੱਖ ਸੰਗਤਾਂ ਦਾ ਹਾਲ-ਚਾਲ ਪੁੱਛਣ ਤੇ ਉਨ੍ਹਾਂ ਨੂੰ ਸੁਰੱਖਿਅਤ ਥਾਵਾਂ ਉਤੇ ਲਿਜਾਣ ਲਈ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਪਾਕਿਸਤਾਨ ਪੰਜਾਬ ਦੇ ਘੱਟ ਗਿਣਤੀਆਂ ਬਾਰੇ ਮੰਤਰੀ ਸਰਦਾਰ ਰਮੇਸ਼ ਸਿੰਘ ਅਰੋੜਾ ਆਪਣੀ ਮੰਤਰੀ ਮੰਡਲ ਦੀ ਟੀਮ ਦੇ ਨਾਲ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਵਿਖੇ ਵਿਸ਼ੇਸ਼ ਬੇੜੇ ਰਾਹੀਂ ਇਥੇ ਪੁੱਜੇI ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਾਰਾਵਾਲ ਦੇ ਹੋਏ ਭਾਰੀ ਨੁਕਸਾਨ ਦਾ ਮੌਕਾ ਵੇਖਦੇ ਹੋਏ ਸਰਦਾਰ ਰਮੇਸ਼ ਸਿੰਘ ਅਰੋੜਾ ਵਲੋਂ ਵਿਸ਼ੇਸ਼ ਬੇੜੇ ਉਤੇ ਸਫਰ ਕਰਦਿਆਂ ਗੁਰਦੁਆਰਾ ਸਾਹਿਬ ਦੇ ਕੰਪਲੈਕਸ ਅੰਦਰ ਤੇ ਦੂਸਰੀ ਮੰਜ਼ਿਲ ਉਤੇ ਰੁਕੀਆਂ ਸੰਗਤਾਂ ਦਾ ਵੀ ਉਨ੍ਹਾਂ ਨੇ ਹਾਲ-ਚਾਲ ਪੁੱਛਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ