JALANDHAR WEATHER

ਪੁਲਿਸ ਪ੍ਰਸ਼ਾਸਨ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ ਲਈ ਹਰ ਸੰਭਵ ਮਦਦ ਕਰ ਰਹੀ - ਐਸ.ਐਸ.ਪੀ. ਗੌਰਵ ਤੂਰਾ

ਕਪੂਰਥਲਾ, 27 ਅਗਸਤ (ਅਮਰਜੀਤ ਕੋਮਲ)-ਪੁਲਿਸ ਪ੍ਰਸ਼ਾਸਨ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ ਤੇ ਇਸ ਔਖੀ ਘੜੀ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕਰਨ ਲਈ ਰਾਹਤ ਕਾਰਜ ਚਲਾਏ ਜਾ ਰਹੇ ਹਨ। ਇਹ ਗੱਲ ਗੌਰਵ ਤੂਰਾ ਐਸ.ਐਸ.ਪੀ. ਕਪੂਰਥਲਾ ਨੇ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਉਪਰੰਤ ਕਹੀ। ਉਨ੍ਹਾਂ ਕਿਹਾ ਕਿ ਆਫ਼ਤ ਦੇ ਦਿਨਾਂ ਦੌਰਾਨ ਮਾੜੇ ਅਨਸਰਾਂ ਵਲੋਂ ਗੈਰ-ਕਾਨੂੰਨੀ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ ਪਰ ਪੁਲਿਸ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਲਈ ਵਚਨਬੱਧ ਹੈ ਤੇ ਲੋਕਾਂ ਨੂੰ ਹਰ ਪੱਖੋਂ ਸੁਰੱਖਿਆ ਮੁਹੱਈਆ ਕਰਵਾਉਣ ਲਈ ਹਰ ਆਉਣ ਵਾਲੇ ਵਿਅਕਤੀ 'ਤੇ ਪੈਣੀ ਨਜ਼ਰ ਰੱਖੀ ਜਾ ਰਹੀ ਹੈ। ਗੌਰਵ ਤੂਰਾ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫ਼ਵਾਹਾਂ 'ਤੇ ਯਕੀਨ ਨਾ ਕਰਨ ਤੇ ਜੇਕਰ ਕੋਈ ਵਿਅਕਤੀ ਝੂਠੀਆਂ ਅਫ਼ਵਾਹਾਂ ਫੈਲਾਉਂਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਵਿਭਾਗ ਨੂੰ ਦਿੱਤੀ ਜਾਵੇ ਤਾਂ ਜੋ ਅਜਿਹੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ।

ਉਨ੍ਹਾਂ ਹੜ੍ਹ ਪ੍ਰਭਾਵਿਤ ਸੁਲਤਾਨਪੁਰ ਲੋਧੀ ਸਬ-ਡਵੀਜ਼ਨ ਦੇ ਪਿੰਡਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਨੂੰ ਤਾਲੇ ਲਗਾ ਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿੰਡ ਲੱਖ ਵਰਿਆਂਹ ਵਿਚ ਬਣਾਏ ਗਏ ਰਾਹਤ ਕੈਂਪ ਵਿਚ ਆਉਣ, ਜਿਥੇ ਲੋਕਾਂ ਨੂੰ ਹਰ ਤਰ੍ਹਾਂ ਦੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੈਂਪ ਵਿਚ ਲੋਕਾਂ ਲਈ ਖਾਣਾ, ਦਵਾਈਆਂ ਤੇ ਰਿਹਾਇਸ਼ ਦੇ ਸੁਚਾਰੂ ਪ੍ਰਬੰਧ ਯਕੀਨੀ ਬਣਾਏ ਗਏ ਹਨ। ਇਸ ਤੋਂ ਇਲਾਵਾ ਪ੍ਰਸ਼ਾਸਨ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚੋਂ ਕੱਢੇ ਗਏ ਪਸ਼ੂਆਂ ਲਈ ਚਾਰੇ ਦਾ ਪ੍ਰਬੰਧ ਵੀ ਕੀਤਾ ਗਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ