JALANDHAR WEATHER

ਸਰਹੱਦੀ ਪਿੰਡਾਂ ਅੰਦਰ ਹੜ੍ਹਾਂ ਦੇ ਪਾਣੀ 'ਚ ਫਸੇ ਲੋਕਾਂ ਨੂੰ ਬਚਾਉਣ ਲਈ ਬੀ.ਐਸ.ਐਫ. ਟੀਮਾਂ ਸਹਾਇਤਾ 'ਚ ਜੁਟੀਆਂ

ਫਿਰੋਜ਼ਪੁਰ, 27 ਅਗਸਤ (ਕੁਲਬੀਰ ਸਿੰਘ ਸੋਢੀ)-ਸਤਲੁਜ ਦਰਿਆ ਦੇ ਪਾਣੀ ਦੇ ਪੱਧਰ ਵਿਚ ਲਗਾਤਾਰ ਵਾਧਾ ਹੋਣ ਕਾਰਨ ਫਿਰੋਜ਼ਪੁਰ ਸਰਹੱਦੀ ਖੇਤਰ ਦੇ ਕਈ ਪਿੰਡ ਹੜ੍ਹ ਦੀ ਲਪੇਟ ਵਿਚ ਆ ਗਏ ਹਨ ਜਿਨ੍ਹਾਂ ਦੇ ਵਾਸੀਆਂ ਨੂੰ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਦੀਆਂ ਟੀਮਾਂ ਵਲੋਂ ਸੁਰੱਖਿਅਤ ਥਾਵਾਂ 'ਤੇ ਤਬਦੀਲ ਕਰਨ ਲਈ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈl ਜਾਣਕਾਰੀ ਅਨੁਸਾਰ ਪਿੰਡ ਕਾਲੂਵਾਲਾ ਵਿਚ ਚੱਲ ਰਹੇ ਪਾਣੀ ਦੇ ਤੇਜ਼ ਵਹਾਅ ਦੌਰਾਨ ਬੀ.ਐਸ.ਐਫ. ਦੇ ਜਵਾਨਾਂ ਨੇ ਕਿਸ਼ਤੀਆਂ ਦੀ ਮਦਦ ਨਾਲ ਸਤਲੁਜ ਦਰਿਆ ਪਾਰ ਕੀਤਾ ਅਤੇ ਪਿੰਡ ਕਾਲੂਵਾਲਾ ਤੋਂ ਪਿੰਡ ਨਿਹਾਲੇਵਾਲਾ ਵਿਚ ਲੋਕਾਂ ਨੂੰ ਤਬਦੀਲ ਕਰ ਦਿੱਤਾ। ਇਸ ਸਮੇਂ ਸਪੀਡ ਕਿਸ਼ਤੀਆਂ ਵਾਲੀਆਂ 2 ਟੀਮਾਂ ਕਾਲੂਵਾਲਾ, ਟੇਡੀਵਾਲਾ ਅਤੇ ਗੱਟੀ ਰਾਜੋਕੇ ਤੋਂ ਪਿੰਡ ਵਾਸੀਆਂ ਨੂੰ ਬਾਹਰ ਕੱਢਣ ਵਿਚ ਜੁਟੀਆਂ ਹੋਈਆਂ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ