JALANDHAR WEATHER

ਪਿੰਡ ਪਤਾਲਪੁਰੀ ਤੋਂ ਵੈਸ਼ਨੋ ਦੇਵੀ ਯਾਤਰਾ 'ਤੇ ਗਏ ਸ਼ਰਧਾਲੂਆਂ 'ਚੋਂ 3 ਦੀ ਮੌਤ - ਸਥਾਨਕ ਲੋਕ

ਜੈਂਤੀਪੁਰ, 27 ਅਗਸਤ (ਭੁਪਿੰਦਰ ਸਿੰਘ ਗਿੱਲ)-ਹਲਕਾ ਮਜੀਠਾ ਦੇ ਪਿੰਡ ਪਤਾਲਪੁਰੀ ਤੋਂ ਵੈਸ਼ਨੋ ਦੇਵੀ ਦੀ ਯਾਤਰਾ ਲਈ ਗਏ ਸ਼ਰਧਾਲੂਆਂ ਵਿਚੋਂ ਇਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਪਿੰਡ ਪਤਾਲਪੁਰੀ ਨੇੜੇ ਕੱਥੂਨੰਗਲ ਤੋਂ ਪਰਿਵਾਰ ਪਿੰਡ ਦੀ ਸੰਗਤ ਨਾਲ ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ਕਰਨ ਲਈ ਗਏ ਹੋਏ ਸੀ, ਉਥੇ ਹਾਦਸਾ ਵਾਪਰ ਜਾਣ ਕਾਰਨ ਇਕ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋਣ ਨਾਲ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ। ਬਾਕੀ ਸੰਗਤ ਦੇ ਪਰਿਵਾਰਕ ਮੈਂਬਰ ਬਹੁਤ ਘਬਰਾਏ ਨਜ਼ਰ ਆ ਰਹੇ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ