JALANDHAR WEATHER

ਭਾਰੀ ਬਾਰਿਸ਼ ਕਾਰਨ ਕਈ ਘਰਾਂ ਦੀਆਂ ਛੱਤਾਂ ਡਿੱਗੀਆਂ, ਸਰਪੰਚ ਨੇ ਰਾਸ਼ਨ ਤੇ ਤਰਪਾਲਾਂ ਵੰਡੀਆਂ

ਜੈਂਤੀਪੁਰ, 27 ਅਗਸਤ (ਭੁਪਿੰਦਰ ਸਿੰਘ ਗਿੱਲ)-ਪਿਛਲੇ ਕਾਫੀ ਦਿਨਾਂ ਤੋਂ ਪੰਜਾਬ ਵਿਚ ਹੋ ਰਹੀ ਬਾਰਿਸ਼ ਕਾਰਨ ਹਲਕਾ ਮਜੀਠਾ ਦੇ ਪਿੰਡ ਤਲਵੰਡੀ ਖੁਮਣ ਵਿਖੇ ਗਰੀਬ ਲੋਕਾਂ ਦੇ ਘਰਾਂ ਵਿਚ ਵੜਿਆ ਪਾਣੀ ਕਈਆਂ ਦੇ ਕੋਠਿਆਂ ਦੀਆਂ ਛੱਤਾਂ ਚੋਣ ਲੱਗ ਪਈਆਂ ਹਨ। ਪਿੰਡ ਦੇ ਸਰਪੰਚ ਰਘਬੀਰ ਸਿੰਘ ਸੰਧੂ ਤੇ ਪੰਚਾਇਤ ਮੈਂਬਰਾਂ ਵਲੋਂ ਗਰੀਬ ਲੋਕਾਂ ਦੀ ਬਾਂਹ ਫੜਨ ਲਈ ਰਾਸ਼ਨ ਵੰਡਿਆ ਗਿਆ। ਤੁਰੰਤ ਤਹਿਸੀਲ ਮਜੀਠਾ ਨਾਲ ਸੰਪਰਕ ਕੀਤਾ ਤਾਂ ਮੌਕੇ ਉਤੇ ਐਸ. ਡੀ. ਐਮ. ਮਜੀਠਾ, ਤਹਿਸੀਲਦਾਰ ਸ਼ੀਸ਼ਪਾਲ ਮਜੀਠਾ ਮੌਕੇ ਉਤੇ ਪਹੁੰਚੇ। ਲੋੜਵੰਦ ਪਰਿਵਾਰਾਂ ਨੂੰ ਸਰਪੰਚ ਰਘਬੀਰ ਸਿੰਘ ਸੰਧੂ ਵਲੋਂ 70 ਦੇ ਕਰੀਬ ਪਰਿਵਾਰਾਂ ਨੂੰ ਤਰਪਾਲਾਂ ਤੇ 100 ਦੇ ਕਰੀਬ ਪਰਿਵਾਰਾ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ।

ਇਸ ਦੌਰਾਨ ਲੋਕਾਂ ਵਲੋਂ ਸਰਪੰਚ ਰਘਬੀਰ ਸਿੰਘ ਸੰਧੂ ਤੇ ਤਹਿਸੀਲਦਾਰ ਸ਼ੀਸ਼ਪਾਲ ਤੇ ਹੋਰ ਸਹਿਯੋਗੀ ਸੱਜਣਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਮੈਂਬਰ ਪ੍ਰਧਾਨ ਰਜਿੰਦਰ ਸਿੰਘ, ਬਾਬਾ ਜਗਜੀਵਨ ਸਿੰਘ, ਮਨਪ੍ਰੀਤ ਸਿੰਘ ਸੰਧੂ, ਜੋਗਿੰਦਰ ਸਿੰਘ ਰੰਧਾਵਾ, ਗੁਰਲਾਲ ਸਿੰਘ, ਰਣਜੀਤ ਸਿੰਘ ਫੌਜੀ, ਸੂਬੇਦਾਰ ਨਾਨਕ ਸਿੰਘ, ਸੁਖਵਿੰਦਰ ਸਿੰਘ, ਬਾਬਾ ਸਰੂਪ ਸਿੰਘ, ਰਣਜੀਤ ਸਿੰਘ, ਕੁਲਵਿੰਦਰ ਸਿੰਘ, ਜਰਨੈਲ ਸਿੰਘ, ਸੁਰਜੀਤ ਸਿੰਘ ਫੌਜੀ, ਦਲਜੀਤ ਸਿੰਘ ਕਾਹਲੋਂ, ਗੁਰਦੀਪ ਸਿੰਘ, ਪੂਰਨ ਸਿੰਘ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ