ਰਾਵੀ ਦਰਿਆ ਵਿਚ ਆਏ ਹੜ੍ਹਾਂ ਕਾਰਨ ਪਿੰਡਾਂ ਵਿਚ ਫਸੇ ਲੋਕਾਂ ਨੂੰ ਰੈਸਕਿਊ ਕਰਨ ਲਈ ਟੀਮਾਂ ਵਲੋਂ ਕਾਰਜ ਸ਼ੁਰੂ


ਅਜਨਾਲਾ, ਰਮਦਾਸ, ਗੱਗੋਮਾਹਲ, (ਅੰਮ੍ਰਿਤਸਰ), 28 ਅਗਸਤ (ਢਿੱਲੋਂ/ ਵਾਹਲਾ/ਸੰਧੂ)- ਕੱਲ੍ਹ ਸਵੇਰ ਤੋਂ ਰਾਵੀ ਦਰਿਆ ਨੇੜੇ ਧੁੱਸੀ ਬੰਨ ਵਿਚ ਕਈ ਥਾਵਾਂ ’ਤੋਂ ਪਾੜ ਪੈਣ ਤੋਂ ਬਾਅਦ ਵਿਧਾਨ ਸਭਾ ਹਲਕਾ ਅਜਨਾਲਾ ਦੇ 40 ਤੋਂ ਵਧੇਰੇ ਪਿੰਡ ਹੜ੍ਹਾਂ ਦੇ ਪਾਣੀ ਦੀ ਮਾਰ ਹੇਠ ਆ ਚੁੱਕੇ ਹਨ ਤੇ ਸੈਂਕੜੇ ਹੀ ਲੋਕ ਪਾਣੀ ਵਿਚ ਘਿਰੇ ਹੋਏ ਹਨ। ਅੱਜ ਦਿਨ ਚੜਦਿਆਂ ਹੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਐਨ.ਡੀ.ਆਰ.ਐਫ਼. ਦੀਆਂ ਟੀਮਾਂ ਵਲੋਂ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ। ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਫਸੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ. ਮਨਿੰਦਰ ਸਿੰਘ ਵੀ ਆਪਣੀਆਂ ਪੁਲਿਸ ਟੀਮਾਂ ਸਮੇਤ ਮੌਕੇ ’ਤੇ ਪਹੁੰਚੇ ਹੋਏ ਹਨ।