JALANDHAR WEATHER

ਪਾਣੀ ਦੇ ਪੱਧਰ ਨੂੰ ਦੇਖਦਿਆਂ ਡਿਪਟੀ ਕਮਿਸ਼ਨਰ ਕਪੂਰਥਲਾ ਵਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਜਾਣ ਦੀ ਅਪੀਲ

ਸੁਲਤਾਨਪੁਰ ਲੋਧੀ, (ਕਪੂਰਥਲਾ), 28 ਅਗਸਤ (ਜਗਮੋਹਣ ਸਿੰਘ ਥਿੰਦ)- ਪੋਂਗ ਡੈਮ ਤੋਂ ਲਗਾਤਾਰ ਪਾਣੀ ਛੱਡੇ ਜਾਣ ਕਾਰਨ ਦਰਿਆ ਬਿਆਸ ’ਚ ਪਾਣੀ ਦਾ ਪੱਧਰ ਲਗਾਤਾਰ ਵੱਧਦਾ ਜਾ ਰਿਹਾ ਹੈ, ਜਿਸ ਨੂੰ ਦੇਖਦਿਆਂ ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਵਲੋਂ ਦਰਿਆ ਬਿਆਸ ਦੇ ਨੇੜੇ ਵਸਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਜਾਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਮੰਡ ਬਾਊਪੁਰ ਇਲਾਕੇ ਵਿਚ ਐਸ.ਡੀ.ਆਰ.ਐਫ਼. ਦੀਆਂ ਟੀਮਾਂ ਤਾਇਨਾਤ ਕੀਤੀਆਂ ਹੋਈਆਂ ਹਨ, ਜੋ ਕਿ ਲਗਾਤਾਰ ਪਾਣੀ ਨਾਲ ਘਿਰੇ ਲੋਕਾਂ ਤੱਕ ਪਹੁੰਚ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਰਾਹਤ ਕੈਂਪ ਜੋ ਸਥਾਪਿਤ ਕੀਤੇ ਗਏ ਹਨ, ਉਥੇ ਪ੍ਰਸ਼ਾਸਨ ਵਲੋਂ ਵਧੀਆ ਪ੍ਰਬੰਧ ਕੀਤੇ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ