JALANDHAR WEATHER

ਸੁਖਬੀਰ ਸਮੇਤ ਅਕਾਲੀ ਦਲ ਦੀ ਲੀਡਰਸ਼ਿਪ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

ਅੰਮ੍ਰਿਤਸਰ, 28 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਅੱਜ ਅਕਾਲੀ ਦਲ ਦੀ ਲੀਡਰਸ਼ਿਪ ਵਲੋਂ ਸਰਬੱਤ ਦੇ ਭਲੇ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਅਰਦਾਸ ਕੀਤੀ ਗਈ। ਪੰਜਾਬ ਦਾ ਵੱਡਾ ਹਿੱਸਾ ਪ੍ਰਭਾਵਿਤ ਹੋਣ ਕਰਕੇ ਕਿਸੇ ਵੀ ਪ੍ਰਕਾਰ ਦੇ ਨੁਕਸਾਨ ਤੋਂ ਬਚਾਅ ਲਈ ਅਰਦਾਸ ਬੇਨਤੀ ਕੀਤੀ ਗਈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਮਹੇਸ਼ਇੰਦਰ ਸਿੰਘ ਗਰੇਵਾਲ, ਜਥੇ. ਹੀਰਾ ਸਿੰਘ ਗਾਬੜੀਆ, ਅਰਸ਼ਦੀਪ ਸਿੰਘ ਕਲੇਰ, ਭਾਈ ਗੁਰਚਰਨ ਸਿੰਘ ਗਰੇਵਾਲ, ਸੁਰਜੀਤ ਸਿੰਘ ਭਿੱਟੇਵੱਡ, ਰਾਜਵਿੰਦਰ ਸਿੰਘ ਰਾਜਾਲਦੇਹ, ਸੁਰਜੀਤ ਸਿੰਘ ਸਮੇਤ ਹੋਰ ਸੀਨੀਅਰ ਅਕਾਲੀ ਆਗੂ ਹਾਜ਼ਰ ਸਨ।
ਇਸ ਤੋਂ ਪਹਿਲਾਂ ਸਵੇਰੇ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਤੇ ਮਜੀਠੀਆ ਪਰਿਵਾਰ ਵਲੋਂ ਬਿਕਰਮ ਸਿੰਘ ਮਜੀਠੀਆ ਦੀ ਚੜ੍ਹਦੀ ਕਲਾ ਅਤੇ ਜਲਦ ਰਿਹਾਈ ਵਾਸਤੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਰਖਵਾਏ ਸ੍ਰੀ ਅਖੰਡ ਪਾਠ ਦੇ ਭੋਗ ਸਮੇਂ ਵੀ ਸ਼ਮੂਲੀਅਤ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ