JALANDHAR WEATHER

ਘਰ ਦੀ ਕੰਧ ਡਿੱਗਣ ਕਾਰਨ ਔਰਤ ਗੰਭੀਰ ਜ਼ਖ਼ਮੀ

ਸੁਨਾਮ ਊਧਮ ਸਿੰਘ ਵਾਲਾ, (ਸੰਗਰੂਰ), 28 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਬੀਤੇ ਦਿਨ ਹੋਈ ਭਾਰੀ ਬਰਸਾਤ ਕਾਰਨ ਜਿਥੇ ਕਈ ਥਾਂੲੀਂ ਕਿਸਾਨਾਂ ਦੀਆਂ ਫ਼ਸਲਾਂ ਨੁਕਸਾਨੀਆਂ ਗਈਆਂ, ਉੱਥੇ ਹੀ ਅੱਜ ਸਵੇਰੇ ਨੇੜਲੇ ਪਿੰਡ ਦੌਲਾ ਸਿੰਘ ਵਾਲਾ ਦੀ ਇਕ ਔਰਤ ਘਰ ਦੀ ਕੰਧ ਡਿੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਦਸ ਕੁ ਵਜੇ ਬਲਦੇਵ ਕੌਰ ਪਤਨੀ ਤੇਜਾ ਸਿੰਘ ਵਾਸੀ ਪਿੰਡ ਦੌਲਾ ਸਿੰਘ ਵਾਲਾ ਆਪਣੇ ਘਰ ’ਚ ਹੀ ਕੰਮ ਧੰਦਾ ਕਰ ਰਹੀ ਸੀ ਕਿ ਅਚਾਨਕ ਘਰ ਦੀ ਇਕ ਕੰਧ ਡਿੱਗ ਗਈ, ਜਿਸ ਕਾਰਨ ਬਲਦੇਵ ਕੌਰ ਗੰਭੀਰ ਜ਼ਖ਼ਮੀ ਹੋ ਗਈ, ਜਿਸ ਨੂੰ ਪਰਿਵਾਰ ਵਲੋਂ ਇਲਾਜ ਲਈ ਤੁਰੰਤ ਸਥਾਨਕ ਸਿਵਲ ਹਸਪਤਾਲ ਲਿਆਂਦਾ ਗਿਆ ਪਰ ਡਾਕਟਰਾਂ ਵਲੋਂ ਉਸ ਦੀ ਹਾਲਤ ਨਾਜ਼ੁਕ ਵੇਖਦੇ ਹੋਏ ਮੁੱਢਲੀ ਸਹਾਇਤਾ ਦੇਣ ਉਪਰੰਤ ਇਲਾਜ ਲਈ ਰਜਿੰਦਰਾ ਹਸਪਤਾਲ ਪਟਿਆਲਾ ਭੇਜ ਦਿੱਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ