JALANDHAR WEATHER

ਅਕਾਲੀ ਦਲ ਵਿਚ ਔਰਤਾਂ ਦੀ ਹੋਵੇਗੀ ਅਹਿਮ ਭੂਮਿਕਾ - ਬੀਬੀ ਜਗੀਰ ਕੌਰ

ਲੌਂਗੋਵਾਲ, 28 ਅਗਸਤ (ਵਿਨੋਦ, ਖੰਨਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਲੌਂਗੋਵਾਲ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ ਦਲ ਨੂੰ ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਹੀ ਪੁਨਰ ਸੁਰਜੀਤ ਕੀਤਾ ਗਿਆ ਹੈ ਅਤੇ ਸਾਡੀ ਕੋਸ਼ਿਸ਼ ਹੋਵੇਗੀ ਕਿ ਅਸੀਂ ਲੋਕਾਂ ਦੀਆਂ ਭਾਵਨਾਵਾਂ ਅਤੇ ਉਮੀਦਾਂ ਉਤੇ ਹਰ ਹੀਲੇ ਖਰੇ ਉਤਰੀਏ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਉਨ੍ਹਾਂ ਦੀ ਡਿਊਟੀ ਲਾਈ ਹੈ ਕਿ ਬੀਬੀਆਂ ਦੀ ਅਕਾਲੀ ਦਲ ਵਿਚ ਭਰਵੀਂ ਸ਼ਮੂਲੀਅਤ ਯਕੀਨੀ ਬਣਾਈ ਜਾਵੇ ਅਤੇ ਯਕੀਨਨ ਬੀਬੀਆਂ ਅਕਾਲੀ ਦਲ ਵਿਚ ਅਹਿਮ ਰੋਲ ਅਦਾ ਕਰਨਗੀਆਂ। ਇਸਦੇ ਲਈ ਪਿਛਲੇ ਦਿਨੀਂ ਪਾਰਟੀ ਵਲੋਂ ਮੀਟਿੰਗ ਕਰਕੇ ਫੀਡਬੈਕ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਪ੍ਰਧਾਨ ਜੀ ਨੇ ਅਕਾਲੀ ਦਲ ਦੇ ਗਠਨ ਵਿਚ ਬੀਬੀਆਂ ਨੂੰ ਬਰਾਬਰ ਅਧਿਕਾਰ ਦੇਣ ਦਾ ਭਰੋਸਾ ਦਿੱਤਾ ਹੈ। ਪੂਰੇ ਪੰਜਾਬ ਵਿਚ ਜ਼ੋਨ ਬਣਾ ਲਏ ਗਏ ਹਨ ਅਤੇ ਜਲਦ ਹੀ ਕੰਮ ਕਰਨ ਵਾਲੀਆਂ ਊਰਜਾਵਾਨ ਬੀਬੀਆਂ ਦੀ ਪੰਜ ਮੈਂਬਰੀ ਕਮੇਟੀ ਬਣਾ ਕੇ ਜ਼ੋਨਾਂ ਉਤੇ ਆਧਾਰਿਤ ਜ਼ਿੰਮੇਵਾਰੀ ਸੌਂਪ ਦਿੱਤੀ ਜਾਵੇਗੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ