ਘੱਗਰ ਦਰਿਆ ਸਬੰਧੀ ਸਥਿਤੀ ਪੂਰੀ ਤਰ੍ਹਾਂ ਕਾਬੂ ਵਿਚ - ਹਰਪਾਲ ਸਿੰਘ ਚੀਮਾ

ਸੰਗਰੂਰ, 28 ਅਗਸਤ (ਧੀਰਜ ਪਸ਼ੋਰੀਆ)-ਵਿੱਤ ਮੰਤਰੀ ਪੰਜਾਬ ਸ. ਹਰਪਾਲ ਸਿੰਘ ਚੀਮਾ ਨੇ ਭਾਰੀ ਬਰਸਾਤ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਜ਼ਿਲ੍ਹੇ ਵਿੱਚ ਘੱਗਰ ਦਰਿਆ ਸਬੰਧੀ ਹਾਲਾਤ ਕਾਬੂ ਵਿੱਚ ਹਨ। ਇਸ ਵੇਲੇ ਘੱਗਰ ਵਿੱਚ ਪਾਣੀ ਦਾ ਪੱਧਰ ਪੱਧਰ 744.3 ਫੁੱਟ ਹੈ ਜਦਕਿ ਖ਼ਤਰੇ ਦਾ ਨਿਸ਼ਾਨ 748 ਫੁੱਟ 'ਤੇ ਹੈ। ਰਾਹਤ ਵਾਲੀ ਗੱਲ ਇਹ ਹੈ ਕਿ ਘੱਗਰ ਵਿੱਚ ਆਉਣ ਵਾਲੇ ਪਾਣੀ ਦਾ ਵਹਾਅ ਪਿੱਛੇ ਘਟ ਗਿਆ ਹੈ ਤੇ ਅਗਲੇ 20 ਘੰਟਿਆਂ ਵਿੱਚ ਘੱਗਰ ਵਿਚਲੇ ਪਾਣੀ ਦਾ ਪੱਧਰ ਹੋਰ ਵੀ ਘਟੇਗਾ। ਇਸ ਕਰ ਕੇ ਲੋਕਾਂ ਨੂੰ ਬਿਲਕੁਲ ਵੀ ਘਬਰਾਉਣ ਦੀ ਲੋੜ ਨਹੀਂ ਹੈ।