JALANDHAR WEATHER

ਐਸ.ਡੀ.ਆਰ.ਐਫ. ਦੀਆਂ ਟੀਮਾਂ ਨੇ ਮੰਡ ਦੇ ਹੜ੍ਹ ਪ੍ਰਭਾਵਿਤ ਖੇਤਰਾਂ 'ਚੋਂ 50 ਦੇ ਕਰੀਬ ਪਰਿਵਾਰਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ

ਕਪੂਰਥਲਾ, 28 ਅਗਸਤ (ਅਮਰਜੀਤ ਕੋਮਲ)-ਜ਼ਿਲ੍ਹੇ ਵਿਚ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਐਸ.ਡੀ.ਆਰ.ਐਫ. ਦੀਆਂ ਟੀਮਾਂ 24 ਘੰਟੇ ਕੰਮ ਕਰ ਰਹੀਆਂ ਹਨ ਤੇ ਅੱਜ ਤੜਕਸਾਰ ਮੰਡ ਬਾਊਪੁਰ ਦੇ ਵੱਖ-ਵੱਖ ਖੇਤਰਾਂ ਵਿਚੋਂ ਘਰਾਂ ਵਿਚ ਫ਼ਸੇ 50 ਦੇ ਕਰੀਬ ਪਰਿਵਾਰਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ ਤੇ ਜ਼ਿਲ੍ਹੇ ਵਿਚ ਰਾਹਤ ਕਾਰਜਾਂ ਵਿਚ ਤੇਜੀ ਲਈ ਫੌਜ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ | ਇਹ ਜਾਣਕਾਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦਿੱਤੀ | ਉਨ੍ਹਾਂ ਕਿਹਾ ਕਿ ਹਾਲ ਦੀ ਘੜੀ ਦਰਿਆ ਬਿਆਸ ਵਿਚ 2 ਲੱਖ 31 ਹਜ਼ਾਰ ਕਿਊਸਿਕ ਪਾਣੀ ਆ ਰਿਹਾ ਹੈ, ਇਸ ਲਈ ਨਵੀਂ ਥਾਵਾਂ 'ਤੇ ਰਹਿ ਰਹੇ ਲੋਕ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਿੱਤੇ ਗਏ ਨੰਬਰਾਂ 'ਤੇ ਸੰਪਰਕ ਕਰਨ ਤਾਂ ਜੋ ਉਨ੍ਹਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾ ਸਕੇ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦਰਿਆ ਬਿਆਸ ਵਿਚ ਪਾਣੀ ਦੇ ਵੱਧ ਰਹੇ ਪੱਧਰ ਨੂੰ ਮੁੱਖ ਰੱਖਦਿਆਂ ਲੋਕਾਂ ਦੇ ਜਾਨ ਮਾਲ ਦੀ ਰਾਖੀ ਕਰਨਾ ਪ੍ਰਸ਼ਾਸਨ ਦੀ ਵੱਡੀ ਪਹਿਲ ਹੈ ਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਲੋਕਾਂ ਨੂੰ ਹਰ ਤਰ੍ਹਾਂ ਦੀ ਸੁਰੱਖਿਆ ਸਹੂਲਤ ਮੁਹੱਈਆ ਕਰਵਾ ਰਿਹਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਨੰਬਰ 62800-49331, 01822-231990, ਸੁਲਤਾਨਪੁਰ ਲੋਧੀ ਸਬ ਡਵੀਜ਼ਨ ਦੇ ਕੰਟਰੋਲ ਰੂਮ 01822-222169 ਤੇ ਭੁਲੱਥ ਸਬ ਡਵੀਜ਼ਨ ਦੇ ਪ੍ਰਭਾਵਿਤ ਖੇਤਰਾਂ ਲਈ ਹੈਲਪਲਾਈਨ ਨੰਬਰ 01822-271829 'ਤੇ ਸੰਪਰਕ ਕੀਤਾ ਜਾ ਸਕਦਾ ਹੈ | 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ