JALANDHAR WEATHER

ਹੜ੍ਹ ਪ੍ਰਭਾਵਿਤ ਖੇਤਰਾਂ 'ਚ ਬਣੇ ਰਾਹਤ ਕੈਂਪਾਂ 'ਚ ਐਸ. ਜੀ. ਪੀ. ਸੀ. ਵਲੋਂ ਲੰਗਰ ਦੀ ਸੇਵਾ

ਫਾਜ਼ਿਲਕਾ, 28 ਅਗਸਤ (ਬਲਜੀਤ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਦੀ ਸੇਵਾ ਨੂੰ ਮੁੱਖ ਰੱਖਦੇ ਹੋਏ ਲੰਗਰ ਦੀ ਸੇਵਾ ਚਲਾਈ ਜਾ ਰਹੀ ਹੈ, ਜਿਸ ਤਹਿਤ ਫਾਜ਼ਿਲਕਾ ਦੇ ਸਤਲੁਜ ਕਰੀਕ ਨਾਲ ਲੱਗਦੇ ਸਰਹੱਦੀ ਪਿੰਡਾਂ ਦੇ ਲੋਕਾਂ ਲਈ ਬਣੇ ਰਾਹਤ ਕੈਂਪਾਂ ਦੀ ਲੰਗਰ ਦੀ ਸੇਵਾ ਕੀਤੀ ਜਾ ਰਹੀ ਹੈ ਜਿਨ੍ਹਾਂ ਵਿਚ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਰੱਖਿਆ ਜਾ ਰਿਹਾ ਹੈ। ਇਨ੍ਹਾਂ ਰਾਹਤ ਕੈਂਪਾਂ ਵਿਚ ਸ੍ਰੀ ਦਰਬਾਰ ਸਾਹਿਬ, ਸ੍ਰੀ ਮੁਕਤਸਰ ਸਾਹਿਬ ਤੋਂ ਲੰਗਰ ਪ੍ਰਸ਼ਾਦਾ ਤਿਆਰ ਹੋ ਕੇ ਇਥੇ ਰਹਿ ਰਹੇ ਲੋਕਾਂ ਵਿਚ ਵੰਡਣ ਲਈ ਭੇਜਿਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਸ੍ਰੀ ਮੁਕਤਸਰ ਸਾਹਿਬ ਤੋਂ ਸੁਖਦੇਵ ਸਿੰਘ ਮੀਤ ਮੈਨੇਜਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਪਿਛਲੇ ਕਈ ਦਿਨਾਂ ਤੋਂ ਫਾਜ਼ਿਲਕਾ ਜ਼ਿਲ੍ਹੇ ਵਿਚ ਬਣੇ ਰਾਹਤ ਕੈਂਪਾਂ ਵਿਚ ਰਹਿ ਰਹੀਆਂ ਸੰਗਤਾਂ ਵਾਸਤੇ ਲੰਗਰ ਦੀ ਸੇਵਾ ਕੀਤੀ ਜਾ ਰਹੀ ਹੈ ਜੋ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਸੇਵਾ ਕੀਤੀ ਜਾ ਰਹੀ ਹੈ। ਇਸ ਮੌਕੇ ਮਨਜੀਤ ਸਿੰਘ, ਰਣਧੀਰ ਸਿੰਘ, ਜਸਕਰਨ ਸਿੰਘ, ਗੁਰਪ੍ਰੀਤ ਸਿੰਘ ਆਦਿ ਸੇਵਾਦਾਰ ਹਾਜ਼ਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ