ਪ੍ਰਧਾਨ ਮੰਤਰੀ ਨੇ ਪਾਲਘਰ ਇਮਾਰਤ ਢਹਿਣ 'ਤੇ ਕੀਤਾ ਦੁੱਖ ਪ੍ਰਗਟ

ਨਵੀਂ ਦਿੱਲੀ , 28 ਅਗਸਤ - ਭਾਰਤ ਦੇ ਪ੍ਰਧਾਨ ਮੰਤਰੀ, ਨਰਿੰਦਰ ਮੋਦੀ ਨੇ ਮਹਾਰਾਸ਼ਟਰ ਦੇ ਪਾਲਘਰ ਵਿਚ ਇਕ ਰਿਹਾਇਸ਼ੀ ਇਮਾਰਤ ਦੇ ਢਹਿਣ ਦੀ ਦੁਖਦਾਈ ਘਟਨਾ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ, ਜਿਸ ਨਾਲ ਬਹੁਤ ਸਾਰੇ ਲੋਕ ਪ੍ਰਭਾਵਿਤ ਹੋਏ ਹਨ ਅਤੇ ਕਈ ਜ਼ਖ਼ਮੀ ਹੋਏ ਹਨ।
ਪੀਐਮਓ ਇੰਡੀਆ ਦੇ ਹੈਂਡਲ ਨੇ ਐਕਸ 'ਤੇ ਪੋਸਟ ਵਿਚ ਕਿਹਾ ਕਿ ਮਹਾਰਾਸ਼ਟਰ ਦੇ ਪਾਲਘਰ ਵਿਚ ਇਕ ਇਮਾਰਤ ਢਹਿਣ ਕਾਰਨ ਹੋਈ ਦੁਰਘਟਨਾ ਤੋਂ ਬਹੁਤ ਦੁਖੀ ਹਾਂ। ਇਸ ਮੁਸ਼ਕਲ ਘੜੀ ਵਿਚ ਮੇਰੀਆਂ ਸੰਵੇਦਨਾਵਾਂ ਪ੍ਰਭਾਵਿਤ ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹਨ। ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਦਾ ਹਾਂ। ਅਧਿਕਾਰੀ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ।