ਜ਼ਿਲ੍ਹਾ ਮਾਨਸਾ ਦੇ 8 ਸਕੂਲਾਂ ਚ 11 ਤੱਕ ਛੁੱਟੀਆਂ ਕੀਤੀਆਂ

ਬੁਢਲਾਡਾ (ਮਾਨਸਾ) , 9 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ/ਸਵਰਨ ਸਿੰਘ ਰਾਹੀ)- ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਵਲੋਂ ਭਾਰੀ ਬਰਸਾਤਾਂ ਕਾਰਨ ਜ਼ਿਲ੍ਹਾ ਮਾਨਸਾ ਦੇ ਕੁਝ ਸਕੂਲਾਂ ਵਿਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ 9 ਸਤੰਬਰ ਤੋਂ 11 ਸਤੰਬਰ ਤੱਕ ਛੁੱਟੀ ਘੋਸ਼ਿਤ ਕਰਨ ਦਾ ਹੁਕਮ ਜਾਰੀ ਕੀਤਾ ਹੈ। ਜਾਰੀ ਹੁਕਮਾਂ ਅਨੁਸਾਰ ਇੰਨ੍ਹਾਂ ਸਕੂਲਾਂ ’ਚ ਸਰਕਾਰੀ ਪ੍ਰਾਇਮਰੀ ਸਕੂਲ ਬੁਢਲਾਡਾ ਪਿੰਡ (ਲੜਕੀਆਂ), ਸਰਕਾਰੀ ਪ੍ਰਾਇਮਰੀ ਸਕੂਲ ਬੱਸ ਅੱਡਾ ਮਾਨਸਾ, ਸਰਕਾਰੀ ਪ੍ਰਾਇਮਰੀ ਸਕੂਲ ਗੁਰੂ ਨਾਨਕ ਬਸਤੀ ਮਾਨਸਾ, ਸਰਕਾਰੀ ਪ੍ਰਾਇਮਰੀ ਸਕੂਲ ਹੋਡਲਾ ਕਲਾਂ, ਸਰਕਾਰੀ ਪ੍ਰਾਇਮਰੀ ਸਕੂਲ ਹਮੀਰਗੜ੍ਹ ਢੈਪਈ, ਸ.ਸ.ਸ. ਕਾਹਨਗੜ੍ਹ, ਸਰਕਾਰੀ ਪ੍ਰਾਇਮਰੀ ਸਕੂਲ ਮਾਨਸਾ ਪਿੰਡ ਅਤੇ ਸਰਕਾਰੀ ਹਾਈ ਸਕੂਲ ਮੱਲ ਸਿੰਘ ਵਾਲਾ ਸ਼ਾਮਿਲ ਹਨ।