ਉਪ ਰਾਸ਼ਟਰਪਤੀ ਚੋਣ- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਬਾਈਕਾਟ

ਚੰਡੀਗੜ੍ਹ, 9 ਸਤੰਬਰ- ਅੱਜ ਦੇਸ਼ ਵਿਚ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਚੋਣ ਹੋ ਰਹੀ ਹੈ। ਵੱਖ ਵੱਖ ਪਾਰੀਆਂ ਵਲੋਂ ਆਪਣੇ ਉਮੀਦਵਾਰ ਦੇ ਹੱਕ ਵਿਚ ਵੋਟਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਹਲਕਾ ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਵਲੋਂ ਇਨ੍ਹਾਂ ਚੋਣਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਨੌਜਵਾਨਾਂ ਨੂੰ ਅੱਜ ਤੱਕ ਰਿਹਾਅ ਨਹੀਂ ਕੀਤਾ ਗਿਆ ਹੈ ਤੇ ਨਾਲ ਹੀ ਅੱਜ ਪੰਜਾਬ ਡੁੱਬ ਰਿਹਾ ਹੈ ਤੇ ਕੇਂਦਰ ਵਲੋਂ ਕਿਸੇ ਵੀ ਰਾਹਤ ਪੈਕਜ ਦਾ ਐਲਾਨ ਨਹੀਂ ਕੀਤਾ ਗਿਆ, ਜਿਸ ਕਾਰਨ ਸਾਡੇ ਵਲੋਂ ਇਸ ਚੋਣ ਤੋਂ ਬਾਈਕਾਟ ਕੀਤਾ ਗਿਆ ਹੈ।