ਪ੍ਰਧਾਨ ਮੰਤਰੀ ਜੀ ਦਾ ਪੰਜਾਬ ਆਉਣ ’ਤੇ ਸਵਾਗਤ- ਸੁਖਜਿੰਦਰ ਸਿੰਘ ਰੰਧਾਵਾ

ਚੰਡੀਗੜ੍ਹ, 9 ਸਤੰਬਰ- ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟ ਕਰ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦਾ ਅੱਜ ਪੰਜਾਬ ਆਉਣ ’ਤੇ ਸਵਾਗਤ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਅੱਜ ਉਹ ਹੜ੍ਹਾਂ ਦੀ ਤ੍ਰਾਸਦੀ ’ਚੋਂ ਪੰਜਾਬ ਨੂੰ ਕੱਢਣ ਲਈ ਵੱਡੀ ਰਾਹਤ ਦਾ ਐਲਾਨ ਕਰਨਗੇ। ਇਹ ਕੇਂਦਰ ਸਰਕਾਰ ਲਈ ਬਿਲਕੁਲ ਵੀ ਮੁਸ਼ਕਿਲ ਨਹੀਂ, ਪਰ 3 ਕਰੋੜ ਪੰਜਾਬੀਆਂ ਲਈ ਬਹੁਤ ਵੱਡੀ ਰਾਹਤ ਹੋਵੇਗੀ।