JALANDHAR WEATHER

ਘੱਗਰ ਦਰਿਆ ਦੇ ਹੜ੍ਹਾਂ ਦਾ ਖ਼ਤਰਾ ਬਰਕਰਾਰ

ਸਮਾਣਾ (ਪਟਿਆਲਾ), 9 ਸਤੰਬਰ (ਸਾਹਿਬ ਸਿੰਘ)-ਪੰਜਾਬ ਅਤੇ ਹਰਿਆਣਾ ਦੀ ਹੱਦ ਨੇੜਿਓਂ ਲੰਘਦੇ ਘੱਗਰ ਦਰਿਆ ਦੇ ਹੜ੍ਹਾਂ ਦਾ ਖ਼ਤਰਾ ਘੱਟ ਨਹੀਂ ਹੋਇਆ ਪਰ ਇਹ ਆਸ ਕੀਤੀ ਜਾ ਰਹੀ ਹੈ ਜੇਕਰ ਮੀਂਹ ਨਾ ਪਿਆ ਤਾਂ ਹਰਚੰਦਪੁਰਾ ਇਲਾਕੇ ਵਿਚੋਂ ਲੰਘਦਾ ਘੱਗਰ ਮਾਰ ਨਹੀਂ ਕਰੇਗਾ। ਘੱਗਰ ਦਰਿਆ ਵਿਚ ਪਾਣੀ ਨਾ ਘੱਟ ਹੋਇਆ ਹੈ ਅਤੇ ਨਾ ਹੀ ਵਾਧਾ ਨੋਟ ਕੀਤਾ ਗਿਆ ਹੈ। ਘੱਗਰ ਪੁਲ ਹਰਚੰਦਪੁਰਾ ਤੇ ਡਿਊਟੀ ਅਫ਼ਸਰ-ਕਮ-ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸਮਾਣਾ ਸ. ਗੁਰਮੀਤ ਸਿੰਘ ਅਤੇ ਪੰਚਾਇਤ ਅਫ਼ਸਰ ਜਤਿੰਦਰ ਸਿੰਘ ਨੇ ਦੱਸਿਆ ਕਿ ਘੱਗਰ ਦਰਿਆ ਵਿਚ ਪਾਣੀ ਘੱਟ ਗਤੀ ਵਿਚ ਚੱਲ ਰਿਹਾ ਹੈ ਪਰ ਅਜੇ ਤੱਕ ਪੰਜਾਬ ਵਾਲੇ ਪਾਸੇ ਘੱਗਰ ਸੁਰੱਖਿਅਤ ਹੈ। ਦੂਜੇ ਪਾਸੇ ਕਿਸਾਨਾਂ ਵਲੋਂ ਘੱਗਰ ਦਰਿਆ ਦੇ ਕਿਨਾਰਿਆਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਜਿਥੇ ਵੀ ਘੱਗਰ ਦੇ ਕੰਢੇ ਦੀ ਕਮਜ਼ੋਰੀ ਵੇਖੀ ਜਾਂਦੀ ਹੈ, ਕਿਸਾਨ ਮਿੱਟੀ ਦੇ ਥੈਲੇ ਭਰ ਕੇ ਲਗਾ ਦਿੰਦੇ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ