JALANDHAR WEATHER

ਅਮਰੀਕੀ ਰਾਸ਼ਟਰਪਤੀ ਨਾਲ ਗੱਲ ਕਰਨ ਲਈ ਹਾਂ ਉਤਸੁਕ- ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 10 ਸਤੰਬਰ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਰੁਖ਼ ਵਿਚ ਨਰਮੀ ਆਉਣ ਦੇ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਟਰੰਪ ਦੀ ਗੱਲਬਾਤ ਦੀ ਪੇਸ਼ਕਸ਼ ਦਾ ਜਵਾਬ ਦਿੰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਅਤੇ ਅਮਰੀਕਾ ਵਿਚਕਾਰ ਇਕ ਮਜ਼ਬੂਤ ​​ਸੰਬੰਧ ਹੈ ਅਤੇ ਉਹ ਟਰੰਪ ਨਾਲ ਗੱਲ ਕਰਨ ਲਈ ਵੀ ਉਤਸੁਕ ਹਨ।

ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਲਿਖਿਆ ਕਿ ਭਾਰਤ ਅਤੇ ਅਮਰੀਕਾ ਕਰੀਬੀ ਦੋਸਤ ਅਤੇ ਕੁਦਰਤੀ ਭਾਈਵਾਲ ਹਨ। ਮੈਨੂੰ ਵਿਸ਼ਵਾਸ ਹੈ ਕਿ ਸਾਡੀ ਵਪਾਰਕ ਗੱਲਬਾਤ ਭਾਰਤ-ਅਮਰੀਕਾ ਭਾਈਵਾਲੀ ਦੀ ਅਥਾਹ ਸੰਭਾਵਨਾ ਨੂੰ ਖੋਲ੍ਹਣ ਦਾ ਰਾਹ ਪੱਧਰਾ ਕਰਨਗੀਆਂ। ਸਾਡੀਆਂ ਟੀਮਾਂ ਇਨ੍ਹਾਂ ਚਰਚਾਵਾਂ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਲਈ ਕੰਮ ਕਰ ਰਹੀਆਂ ਹਨ। ਮੈਂ ਰਾਸ਼ਟਰਪਤੀ ਟਰੰਪ ਨਾਲ ਗੱਲ ਕਰਨ ਲਈ ਵੀ ਉਤਸੁਕ ਹਾਂ। ਅਸੀਂ ਦੋਵਾਂ ਦੇਸ਼ਾਂ ਦੇ ਲੋਕਾਂ ਲਈ ਇਕ ਉੱਜਵਲ ਅਤੇ ਖੁਸ਼ਹਾਲ ਭਵਿੱਖ ਯਕੀਨੀ ਬਣਾਉਣ ਲਈ ਮਿਲ ਕੇ ਕੰਮ ਕਰਾਂਗੇ।

ਇਸ ਤੋਂ ਪਹਿਲਾਂ ਟਰੰਪ ਨੇ ਟਰੂਥ ਸੋਸ਼ਲ ਮੀਡੀਆ ’ਤੇ ਲਿਖਿਆ ਕਿ ਮੈਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਭਾਰਤ ਅਤੇ ਅਮਰੀਕਾ ਵਪਾਰਕ ਰੁਕਾਵਟਾਂ ਨੂੰ ਦੂਰ ਕਰਨ ਲਈ ਗੱਲਬਾਤ ਜਾਰੀ ਰੱਖ ਰਹੇ ਹਨ। ਮੈਂ ਆਉਣ ਵਾਲੇ ਹਫ਼ਤਿਆਂ ਵਿਚ ਆਪਣੇ ਬਹੁਤ ਚੰਗੇ ਦੋਸਤ, ਪ੍ਰਧਾਨ ਮੰਤਰੀ ਮੋਦੀ ਨਾਲ ਗੱਲ ਕਰਨ ਲਈ ਉਤਸੁਕ ਹਾਂ। ਮੈਨੂੰ ਵਿਸ਼ਵਾਸ ਹੈ ਕਿ ਸਾਡੇ ਦੋਵਾਂ ਮਹਾਨ ਦੇਸ਼ਾਂ ਲਈ ਇਕ ਸਫਲ ਸਿੱਟੇ ’ਤੇ ਪਹੁੰਚਣ ਵਿਚ ਕੋਈ ਮੁਸ਼ਕਿਲ ਨਹੀਂ ਆਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ