JALANDHAR WEATHER

ਜਗਤਾਰ ਸਿੰਘ ਤਾਰਾ ਨੂੰ ਅਦਾਲਤ ਵਿਚ ਕੀਤਾ ਪੇਸ਼

ਜਲੰਧਰ, 10 ਸਤੰਬਰ-ਗੈਰ-ਕਾਨੂੰਨੀ ਕਾਰਵਾਈਆਂ ਦੇ ਮਾਮਲੇ ਵਿਚ ਸਾਲ 2009 ਵਿਚ ਥਾਣਾ ਭੋਗਪੁਰ ਵਿਖੇ ਦਰਜ ਕੀਤੇ ਗਏ ਇਕ ਕੇਸ ਵਿਚ ਅੱਜ ਜਗਤਾਰ ਸਿੰਘ ਤਾਰਾ ਨੂੰ ਜਲੰਧਰ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਾਜੀਵ ਕੁਮਾਰ ਬੇਰੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿਥੇ ਅੱਜ ਉਨ੍ਹਾਂ ਦੇ 313 ਤਹਿਤ ਬਿਆਨ ਦਰਜ ਕੀਤੇ ਗਏ ਤੇ ਕੇਸ ਦੀ ਅਗਲੀ ਸੁਣਵਾਈ ਲਈ 9 ਅਕਤੂਬਰ ਦੀ ਤਰੀਕ ਤੈਅ ਕੀਤੀ ਗਈ ਹੈ। ਅੱਜ ਇਸ ਦੌਰਾਨ ਭਾਰੀ ਸੁਰੱਖਿਆ ਦਾ ਪ੍ਰਬੰਧ ਕੀਤਾ ਗਿਆ ਸੀ ਤੇ ਜਗਤਾਰ ਤਾਰਾ ਨੂੰ ਬੜੈਲ ਜੇਲ੍ਹ ਤੋਂ ਲਿਆ ਕੇ ਜਲੰਧਰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ