JALANDHAR WEATHER

ਜਗਜੀਤ ਸਿੰਘ ਡੱਲੇਵਾਲ ਵਲੋਂ ਕਿਸਾਨਾਂ ਦਾ ਧਰਨਾ ਜ਼ਬਰਦਸਤੀ ਚੁਕਵਾਉਣ ਦੀ ਨਿਖੇਧੀ

ਸ੍ਰੀ ਮੁਕਤਸਰ ਸਾਹਿਬ, 10 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਤੋਂ ਕੋਟਕਪੂਰਾ ਮੁੱਖ ਮਾਰਗ ’ਤੇ ਪਿੰਡ ਵੜਿੰਗ ਕੋਲ ਟੋਲ ਪਲਾਜ਼ੇ ’ਤੇ ਭਾਰਤੀ ਕਿਸਾਨ ਯੂਨੀਅਨ ਦੇ ਲੱਗੇ ਧਰਨੇ ਨੂੰ ਜ਼ਬਰਦਸਤੀ ਚੁਕਵਾਉਣ ਦੀ ਯੂਨੀਅਨ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਟੋਲ ਪਲਾਜ਼ਾ ਕੰਪਨੀ ਨੇ ਨਹਿਰ ’ਤੇ ਪੁਲ ਬਣਾਉਣ ਦਾ ਵਾਅਦਾ ਪੂਰਾ ਨਹੀਂ ਕੀਤਾ। ਇਹ ਸੜਕ ਵੀ ਟੋਲ ਪਲਾਜ਼ਾ ਦੀਆਂ ਸ਼ਰਤਾਂ ’ਤੇ ਪੂਰਾ ਨਹੀਂ ਉਤਰਦੀ, ਜਿਸ ਕਰਕੇ ਕਿਸਾਨਾਂ ਵਲੋਂ ਟੋਲ ਪਲਾਜ਼ਾ ਧਰਨਾ ਦੇ ਕੇ ਬੰਦ ਕਰਵਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਨੂੰ ਸਮਝਣਾ ਚਾਹੀਦਾ ਹੈ ਕਿ ਪੰਜਾਬ ਦੇ ਕਿਸਾਨ ਅਤੇ ਲੋਕ ਹੜ੍ਹ ਪੀੜਤਾਂ ਦੀ ਮਦਦ ਵਿਚ ਲੱਗੇ ਹੋਏ ਹਨ। ਇਸ ਦੌਰਾਨ ਜ਼ਬਰਦਸਤੀ ਧਰਨੇ ਨੂੰ ਚੁਕਵਾਉਣਾ ਬਹੁਤ ਮੰਦਭਾਗੀ ਗੱਲ ਹੈ। ਉਨ੍ਹਾਂ ਸਖਤ ਲਹਿਜੇ ਵਿਚ ਚਿਤਾਵਨੀ ਦਿੱਤੀ ਕਿ ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਟੋਲ ਪਲਾਜ਼ਾ ਕੰਪਨੀ ਪਹਿਲਾਂ ਸ਼ਰਤਾਂ ਨੂੰ ਪੂਰਾ ਕਰੇ ਅਤੇ ਫਿਰ ਟੋਲ ਪਲਾਜ਼ਾ ਲਾਵੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਸਾਨੂੰ ਵੱਡਾ ਅੰਦੋਲਨ ਵਿੱਢਣ ਲਈ ਮਜਬੂਰ ਨਾ ਕਰੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ